CHANDIGARH,(PUNJAB TODAY NEWS CA):- ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Education Minister Gurmeet Singh Meet Hair) ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ,ਇਨ੍ਹਾਂ ਵਿੱਚ 7 ਕਲਰਕ, 4 ਐੱਸ.ਐੱਲ.ਏ.,9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ,ਇਸ ਮੌਕੇ ਤਰਸ ਦੇ ਆਧਾਰ ਉੱਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਨਾਲ ਆਏ ਸਰਪ੍ਰਸਤਾਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Education Minister Gurmeet Singh Meet Hair) ਅਤੇ ਪੰਜਾਬ ਸਰਕਾਰ (Government of Punjab) ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ,ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ),ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ (SCERT Director Maninder Singh Sarkaria) ਤੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਰਜੀਤ ਸਿੰਘ (Deputy State Project Director Gurjeet Singh) ਵੀ ਹਾਜ਼ਰ ਸਨ,ਪੰਜਾਬ ਭਵਨ (Punjab Bhawan) ਵਿਖੇ ਸਿੱਖਿਆ ਮੰਤਰੀ ਮੀਤ ਹੇਅਰ (Education Minister Meet Hair) ਨੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।