CHANDIGARH,(PUNJAB TODAY NEWS CA):- Punjab Chief Minister Bhagwant Mann ਨੇ ਇਕ ਵੱਡਾ ਐਕਸ਼ਨ ਲਿਆ ਹੈ,ਜਿਸ ਵਿੱਚ CM ਭਗਵੰਤ ਮਾਨ ਨੇ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ,ਜਿਨ੍ਹਾਂ ਵਿੱਚ ਸਾਬਕਾ ਵਿਧਾਇਕ,ਮੌਜੂਦਾ ਵਿਧਾਇਕ ਅਤੇ ਕਈ ਨਾਮੀ ਸ਼ਖ਼ਸੀਅਤਾਂ ਦੇ ਨਾਂਅ ਸ਼ਾਮਿਲ ਹਨ,ਪੰਜਾਬ ਸਰਕਾਰ (Government of Punjab) ਨੇ ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਅਤੇ ਕੇਸਗੜ੍ਹ ਸਾਹਿਬ (Kesgarh Sahib) ਦੇ ਜਥੇਦਾਰ ਰਘਬੀਰ ਸਿੰਘ (Jathedar Raghbir Singh) ਦੀ ਵੀ ਸਰੁੱਖਿਆ ਵਾਪਸ ਲੈ ਲਈ ਹੈ।
ALSO READ NEWS:- ਲੱਦਾਖ ‘ਚ 7 ਜਵਾਨ ਸ਼ਹੀਦ,ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ (Government of Punjab) ਦੀ ਸੁਰੱਖਿਆ ਦੀ ਲੋੜ ਨਹੀਂ ਹੈ,ਸਿੰਘ ਸਾਹਿਬ ਨੇ ਕਿਹਾ ਕਿ ਉਸ ਦੀ ਰਾਖੀ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ,ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ‘ਚ ਸ਼ਾਮਿਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ,ਪਰ ਅਸੀਂ ਸਾਰੇ ਸੁਰੱਖਿਆ ਕਰਮਚਾਰੀ ਵਾਪਸ ਭੇਜ ਦਿੱਤੇ ਹਨ,ਪੰਜਾਬ ਦੀਆਂ ਕਈ ਨਾਮੀ ਸਖਸ਼ੀਅਤ ਦਾ ਵੀ ਨਾਮ ਸ਼ਾਮਿਲ ਹੈ।