PATIALA,(PUNJAB TODAY NEWS CA):- ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ (International drug smuggler Jagdish Singh Bhola)ਕੋਲੋਂ ਮੋਬਾਈਲ ਬਰਾਮਦ ਹੋਣ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ,ਪਟਿਆਲਾ ਜੇਲ੍ਹ (Patiala Jail) ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ (Superintendent Manjit Singh Tiwana) ਨੇ ਭੋਲਾ ਨੂੰ ਗੁਰਦਾਸਪੁਰ ਜੇਲ੍ਹ (Gurdaspur Jail) ਵਿੱਚ ਤਬਦੀਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕੈਦੀ ਨੂੰ ਬਖਸ਼ਿਆ ਨਹੀਂ ਜਾਵੇਗਾ,ਉਸ ਖ਼ਿਲਾਫ਼ ਹਰ ਹਾਲਤ ਵਿੱਚ ਕਾਰਵਾਈ ਕੀਤੀ ਜਾਵੇਗੀ।
ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਪੰਜਾਬ ਪੁਲਿਸ (Punjab Police) ਦਾ ਸਾਬਕਾ ਡੀਐਸਪੀ (Former DSP) ਅਤੇ ਨਸ਼ਿਆਂ ਦੇ ਨੈਟਵਰਕ ਦਾ ਮੁੱਖ ਸਰਗਨਾ ਰਿਹਾ ਹੈ,ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਨਸ਼ੀਲੇ ਪਦਾਰਥਾਂ ਦੇ ਬਹਾਨੇ ਕੈਮੀਕਲ ਦੀ ਵਰਤੋਂ ਕਰ ਕੇ ਆਈਸ ਵਰਗੇ ਸਿੰਥੈਟਿਕ ਡਰੱਗਜ਼ ਤਿਆਰ (Prepare Synthetic Drugs Like Ice) ਕਰਨ ਦੀਆਂ ਗੈਰ-ਕਾਨੂੰਨੀ ਫੈਕਟਰੀਆਂ ਚੱਲਦੀਆਂ ਸਨ,ਇਹ ਡਰੱਗ ਯੂਰਪ, ਕੈਨੇਡਾ ਅਤੇ ਅਮਰੀਕਾ ਤੱਕ ਪਹੁੰਚਾਈ ਜਾਂਦੀ ਸੀ,ਸਾਲ 2012 ਵਿੱਚ ਭੋਲਾ ਨੂੰ ਪੰਜਾਬ ਪੁਲਿਸ (Punjab Police) ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ,ਸਾਲ 2013 ‘ਚ ਭੋਲਾ ਨੂੰ 700 ਕਰੋੜ ਦੇ ਡਰੱਗ ਰੈਕੇਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ,ਉਸ ਦੇ ਕਬਜ਼ੇ ‘ਚੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ।
ਡੀਐੱਸਪੀ (DSP) ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਪੰਜਾਬ ਪੁਲਿਸ (Punjab Police) ਦੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਖ਼ਤਰਨਾਕ ਗੈਂਗਸਟਰਾਂ ਅਤੇ ਹੋਰ ਨਾਮੀ ਅਪਰਾਧੀਆਂ ਨਾਲ ਸਬੰਧ ਹੋਣ ਕਾਰਨ ਜੇਲ੍ਹ ਵਿੱਚ ਪਹਿਲਾਂ ਹੀ ਉਸ ਪ੍ਰਤੀ ਚੌਕਸੀ ਵਰਤੀ ਜਾ ਰਹੀ ਸੀ,ਨਵੇਂ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ (New Jail Superintendent Manjit Singh Tiwana) ਦੀ ਅਗਵਾਈ ਹੇਠ ਵਿੱਢੀ ਗਈ ਤਲਾਸ਼ੀ ਮੁਹਿੰਮ ਦੌਰਾਨ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਕੋਲੋਂ ਮੋਬਾਈਲ ਫੋਨ (Mobile phone) ਤੇ ਸਿੰਮ ਕਾਰਡ (SIM Card) ਬਰਮਾਦ ਕੀਤਾ ਗਿਆ ਸੀ।