MANSA,(PUNJAB TODAY NEWS CA):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister of Punjab Capt. Amarinder Singh) ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Musewala) ਦੀ ਮੌਤ ‘ਤੇ ਦੁੱਖ ਪ੍ਰਗਟਾਵਾ ਕੀਤਾ ਹੈ,ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਟਵੀਟ (Tweet) ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ (Sidhu Musewala)ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ,ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ,ਪੰਜਾਬ ਵਿੱਚ ਕਾਨੂੰਨ ਵਿਵਸਥਾ (Law And Order) ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ,ਅਪਰਾਧੀਆਂ ਨੂੰ ਕਾਨੂੰਨ (Law) ਦਾ ਕੋਈ ਡਰ ਨਹੀਂ ਹੈ,‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ,ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।