Mansa,(PUNJAB TODAY NEWS CA):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Musewala) ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ,ਇਸ ਤੋਂ ਪਹਿਲਾਂ ਪਰਿਵਾਰ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ (Postmortem) ਨਾ ਕਰਵਾਉਣ ‘ਤੇ ਅੜੇ ਰਹੇ ਪਰ ਜਦ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਭਰੋਸੇ ਤੋਂ ਬਾਅਦ ਸਿੱਧੂ ਮੂਸੇਵਾਲਾ (Sidhu Musewala) ਦਾ ਪਰਿਵਾਰ ਮੰਨ ਗਿਆ ਅਤੇ ਸੋਮਵਾਰ ਦੇਰ ਸ਼ਾਮ ਪੰਜ ਡਾਕਟਰਾਂ ਦੇ ਪੈਨਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ (Postmortem) ਕੀਤਾ,ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿਖੇ ਕੀਤਾ ਜਾਵੇਗਾ,ਮਾਨਸਾ (Mansa) ਦੇ ਪਿੰਡ ਜਵਾਹਰਕੇ (Village Jawaharke) ਵਿੱਚ ਐਤਵਾਰ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Famous Punjabi Singer Sidhu Musewala) ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ,ਇੱਕ ਚਸ਼ਮਦੀਦ ਅਨੁਸਾਰ ਸਿੱਧੂ ਮੂਸੇਵਾਲਾ (Sidhu Musewala) ਦੀ ਥਾਰ ਗੱਡੀ (Thar Driving) ਦਾ ਪਿੱਛਾ ਕਰਨ ਤੋਂ ਬਾਅਦ ਇੱਕ ਵਿਅਕਤੀ ਨੇ ਟਾਇਰ ਵਿੱਚ ਗੋਲੀਆਂ ਚਲਾ ਦਿੱਤੀਆਂ।