MOHLAI,(PUNJAB TODAY NEWS CA):- Sidhu Moose Wala Case: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ,ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ (Lawrence Bishnoi And Goldie Brar) ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ,ਜਿਸ ਤੋਂ ਬਾਅਦ ਗੈਂਗਸਟਰ ਲਗਾਤਾਰ ਇੱਕ ਦੂਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ,ਹੁਣ ਭੂਪੀ ਰਾਣਾ ਗਰੁੱਪ (Bhupi Rana Group) ਖੁੱਲ੍ਹ ਕੇ ਸਾਹਮਣੇ ਆਇਆ ਹੈ,Facebook ‘ਤੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ (Sidhu Moose Wala) ਦੇ ਕਾਤਲਾਂ ਨੂੰ ਧਮਕੀ ਦਿੱਤੀ ਗਈ ਹੈ,ਕਿ ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਦਾ ਬਦਲਾ ਲਿਆ ਜਾਵੇਗਾ,ਭੂਪੀ ਰਾਣਾ ਗਰੁੱਪ (Bhupi Rana Group) ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ,Social Media Posts ਰਾਹੀਂ ਰਾਣਾ ਨੇ ਕਿਹਾ ਕਿ ਕਾਤਲ ਭਾਵੇਂ ਪੰਜਾਬ (PUNJAB) ਵਿੱਚ ਬੈਠਾ ਹੈ ਜਾਂ Canada, USA ਬੈਠਾ ਹੋਵੇ,ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ,ਦੱਸ ਦੇਈਏ ਕਿ ਸਿੱਧੂ ਮੂਸੇਵਾਲਾ (Sidhu Moose Wala) ਦਾ 29 ਮਈ ਨੂੰ ਸ਼ਾਮ 5.30 ਵਜੇ Mansa ਦੇ ਜਵਾਹਰਕੇ (Jawaharke) ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
