
CHANDIGARH,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) 3 ਜੂਨ ਸਵੇਰੇ 8 ਵਜੇ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਜਾਣਗੇ,ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ (Panchayat Minister Kuldeep Dhaliwal) ਨੇ ਪਰਿਵਾਰ ਨਾਲ ਮੁਲਾਕਾਤ ਕੀਤੀ,ਉਧਰ ਮੂਸੇਵਾਲਾ ਕਤਲ ਕਾਂਡ (Moose Wala Murder Case) ਦੀ ਜਾਂਚ ਲਈ ਪੰਜਾਬ ਪੁਲਿਸ (Punjab Police) ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਿਚ ਬਦਲਾਅ ਕੀਤਾ ਗਿਆ ਹੈ,ਹੁਣ ਇਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਦੇ ਏਡੀਜੀਪੀ ਪ੍ਰਮੋਦ ਬਾਨ ਕਰਨਗੇ,ਐਸਆਈਟੀ (SIT) ਦੀ ਅਗਵਾਈ ਪੰਜਾਬ ਆਰਮਡ ਪੁਲਿਸ (Punjab Armed Police) ਦੇ ਆਈਜੀ ਜਸਕਰਨ ਸਿੰਘ ਵੱਲੋਂ ਕੀਤੀ ਜਾਵੇਗੀ।