MANSA,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਇਥੇ ਸਿੱਧੂ ਮੂਸੇਵਾਲਾ (Sidhu MooseWala) ਦੇ ਪਰਿਵਾਰ ਨਾਲ ਮੁਲਾਕਾਤ ਕੀਤੀ,ਜਿਥੇ ਉਹ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ,ਸਾਰੇ ਰਸਤੇ ਨੂੰ ਪੁਲਿਸ ਵੱਲੋਂ ਸੀਲ (Sealed By Police) ਕਰ ਦਿੱਤਾ ਗਿਆ ਤੇ ਸਿੱਧੂ ਮੂਸੇਵਾਲਾ (Sidhu MooseWala) ਦੀ ਕੋਠੀ ਨੂੰ ਵੀ ਚਾਰੇ ਪਾਸਿਓਂ ਪੁਲਿਸ ਵੱਲੋਂ ਘੇਰਾ ਪਾ ਲਿਆ ਗਿਆ,ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪਹਿਲਾਂ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪਹੁੰਚੇ,ਸਿੱਧੂ ਮੂਸੇਵਾਲਾ (Sidhu MooseWala) ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ,ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM MANN) ਵੱਲੋਂ ਇੱਕ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ (Sidhu MooseWala) ਦੀ ਸੁਰੱਖਿਆ ਘਟਾਈ ਗਈ ਸੀ,ਬੀਤੇ ਦਿਨੀਂ ਆਮ ਆਦਮੀ ਪਾਰਟੀ (Aam Aadmi Party) ਦੇ ਮੰਤਰੀ ਹਰਪਾਲ ਚੀਮਾ (Minister Harpal Cheema) ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Panchayat Minister Kuldeep Singh Dhaliwal) ਪਿੰਡ ਮੂਸਾ ਪਹੁੰਚੇ ਸਨ ਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ (Sidhu MooseWala) ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ।