SANGRUR,(PUNJAB TODAY NEWS CA):- Sangrur By-Election 2022: ਭਾਈ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਭੈਣ ਕਮਲਦੀਪ ਕੌਰ ਨੇ ਸੰਗਰੂਰ ਜ਼ਿਮਨੀ ਚੋਣ (Sangrur By-Election) ਲੜਨ ਤੋਂ ਇਨਕਾਰ ਕਰ ਦਿੱਤਾ ਹੈ,ਉਨ੍ਹਾਂ ਨੇ ਫੇਸਬੁੱਕ ‘ਤੇ ਪੋਸਟ (Post On Facebook) ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ,ਪੋਸਟ (Post) ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਸਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਾਸ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਖਾਲਸਾ ਜੀ, ਕੱਲ੍ਹ ਸਾਨੂੰ ਸੰਤ ਸਮਾਜ ਤੇ ਬੰਦੀ ਸਿੰਘ ਪਰਿਵਾਰਾਂ ਵੱਲੋਂ ਸੰਗਰੂਰ (Sangrur) ਤੋਂ ਲੋਕ ਸਭਾ ਦੀ ਚੋਣ (Lok Sabha Elections) ਲੜਨ ਦੀ ਬੇਨਤੀ ਕੀਤੀ ਗਈ ਸੀ,ਅਸੀਂ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਚੋਣਾਂ ਲੜਨ ਤੋਂ ਅਸਮਰੱਥਾ ਪ੍ਰਗਟ ਕਰਦੇ ਹਾਂ,ਸਾਰਿਆਂ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਦਾ ਅਸੀਂ ਧੰਨਵਾਦ ਕਰਦੇ ਹਾਂ।