
CBI ਜਾਂਚ ਦੀ ਕਰ ਸਕਦੇ ਹਨ ਮੰਗ
CHANDIGARH,(PUNJAB TODAY NEWS CA):- ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਤੋਂ ਬਾਅਦ ਪਿਤਾ ਬਲਕੌਰ ਸਿੰਘ (Balkaur Singh) ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਪੱਤਰ ਲਿਖਿਆ ਸੀ,ਇਸ ਪੱਤਰ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਏਜੰਸੀਆਂ ਤੋਂ ਮਾਮਲੇ ਦੀ ਜਲਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ,ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦੌਰੇ (Chandigarh Tour) ‘ਤੇ ਹਨ ਜਿਸ ਦੌਰਾਨ ਸਿੱਧੂ ਮੂਸੇਵਾਲਾ (Sidhu Moosewala) ਦੇ ਮਾਤਾ-ਪਿਤਾ ਚੰਡੀਗੜ੍ਹ (Chandigarh) ‘ਚ ਉਹਨਾਂ ਨਾਲ ਮੁਲਾਕਾਤ ਕਰ ਸਕਦੇ ਹਨ,ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (Central Investigation Agency) ਤੋਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ,ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜਦੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Union Minister Gajender Singh Shekhawat) ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਹਮਦਰਦੀ ਪ੍ਰਗਟ ਕਰਨ ਲਈ ਗਏ ਸਨ,ਭਾਜਪਾ ਦੇ ਪੰਜਾਬ (Punjab) ਆਗੂਆਂ ਨੇ ਦਾਅਵਾ ਕੀਤਾ ਸੀ ਕਿ ਪਰਿਵਾਰ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ,ਕੇਂਦਰੀ ਗ੍ਰਹਿ ਮੰਤਰੀ 4 ਜੂਨ ਨੂੰ ਚੰਡੀਗੜ੍ਹ (Chandigarh) ਆ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਨਾਲ ਮੀਟਿੰਗ (Meeting) ਕਰਵਾਈ ਜਾ ਸਕਦੀ ਹੈ,ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ (Sidhu Moosewala) ਦੇ ਮਾਪਿਆਂ ਨੂੰ ਸੱਦਾ ਭੇਜਿਆ ਗਿਆ ਹੈ।