CHANDIGARH,(PUNJAB TODAY NEWS CA):- ਸਿੱਧੂ ਮੂਸੇਵਾਲਾ (Sidhu Moose Wala) ਦੇ ਮਾਤਾ-ਪਿਤਾ ਅਮਿਤ ਸ਼ਾਹ ਨੂੰ ਮਿਲੇ,ਜੋ ਅੱਜ ਚੰਡੀਗੜ੍ਹ (CHANDIGARH) ਦੌਰੇ ‘ਤੇ ਆਏ ਹੋਏ ਹਨ,ਇਸ ਦੌਰਾਨ ਉਹ ਭਾਵੁਕ ਹੋ ਗਏ ਤੇ ਰੋਣ ਲੱਗ ਗਏ,ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ (Sidhu Moose Wala) ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,ਬੈਠਕ ਦੌਰਾਨ ਉਥੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ,ਗਜੇਂਦਰ ਸ਼ੇਖਾਵਤ ਸਣੇ ਹੋਰ ਵੀ ਭਾਜਪਾ ਆਗੂ ਮੌਜੂਦ ਸਨ,ਗਜੇਂਦਰ ਸ਼ੇਖਾਵਤ ਮੂਸਾ ਪਿੰਡ ਵੀ ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਦਾ ਅਫਸੋਸ ਕਰਨ ਗਏ ਸਨ,ਉਨ੍ਹਾਂ ਦੱਸਿਆ ਸੀ ਕਿ ਸਿੱਧੂ ਮੂਸੇਵਾਲਾ (Sidhu Moose Wala) ਦੇ ਮਾਪਿਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਚਿੱਠੀ ਲਿਖ ਕੇ ਇਸ ਕਤਲ ਦੀ ਜਾਂਚ NIA ਜਾਂ CBI ਤੋਂ ਕਰਵਾਉਣ ਦੀ ਮੰਗ ਕੀਤੀ।