
AMRITSAR SAHIB,(PUNJAB TODAY NEWS CA):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਏ ਤੇ ਗੁਰੂ ਚਰਨਾਂ ‘ਚ ਮੱਥਾ ਟੇਕਿਆ,ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh, Jathedar of Akal Takht) ਨਾਲ ਮੁਲਾਕਾਤ ਵੀ ਕੀਤੀ,ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ (Model of Sri Darbar Sahib) ਦੇ ਕੇ ਸਨਮਾਨਤ ਕੀਤਾ,6 ਜੂਨ ਘੱਲੂਘਾਰਾ ਦਿਵਸ (June 6th Ghallughara Day) ਦੇ ਮੌਕੇ ‘ਤੇ ਸ਼ਹਿਰ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ,ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਵਿਚ ਸਖਤੀ ਵਰਤੀ ਜਾ ਰਹੀ ਹੈ।
good