CHANDIGARH,(PUNJABI TODAY NEWS CA):- ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਹਾਈ ਕੋਰਟ (High Court) ਤੋਂ ਕੋਈ ਰਾਹਤ ਨਹੀਂ ਮਿਲੀ ਹੈ,ਹਾਈ ਕੋਰਟ ਨੇ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ ਖ਼ਾਰਿਜ ਕਰ ਦਿੱਤੀ ਹੈ,ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਕਿ ਤਿਹਾੜ ਜੇਲ੍ਹ (Tihar Jail) ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ,ਇਸ ਤੋਂ ਇਲਾਵਾ ਅਮਿਤ ਡਾਗਰ (Amit Dagar) ਨੂੰ ਵੀ ਹਾਈ ਕੋਰਟ (High Court) ਤੋਂ ਕੋਈ ਰਾਹਤ ਨਹੀਂ ਮਿਲੀ ਹੈ,ਹਾਈ ਕੋਰਟ ਨੇ ਉਸ ਨੂੰ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਪਾਉਣ ਦੀ ਸਲਾਹ ਦਿੱਤੀ ਹੈ,ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Musewala Murder Case) ਮਗਰੋਂ ਗੈਂਗਸਟਰਾਂ ਨੂੰ ਆਪਣੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ,ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਵੱਲੋਂ ਲਗਾਈ ਗਈ ਅਰਜ਼ੀ ਉਤੇ ਅੱਜ ਸੁਣਵਾਈ ਹੋਵੇਗੀ,ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ (Gangster Lawrence) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab And Haryana High Court) ਵਿੱਚ ਪਟੀਸ਼ਨ ਦਾਇਰ ਕੀਤੀ ਸੀ,ਹਾਈ ਕੋਰਟ (High Court) ਨੇ ਪਟੀਸ਼ਨ (Petition) ਨੂੰ ਪਰਿਪੱਕ ਨਹੀਂ ਮੰਨਿਆ ਅਤੇ ਇਸ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ।