CHANDIGARH,(PUNJAB TODAY NEWS CA):- ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Former Minister Sadhu Singh Dharamsot) ਨੂੰ ਵਿਜੀਲੈਂਸ ਬਿਊਰੋ (Vigilance Bureau) ਨੇ ਗ੍ਰਿਫ਼ਤਾਰ ਕਰ ਲਿਆ ਹੈ,ਧਰਮਸੋਤ ਨੂੰ ਅਮਲੋਹ ਤੋਂ ਤੜਕੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ,ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ (Capt. Amarinder Singh Chief Minister) ਸਨ,ਤਾਂ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ (Sadhu Singh Dharamsot Forest Minister) ਸਨ,ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ।
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ (Health Minister Dr. Vijay Singla) ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖ਼ਾਸਤ ਕੀਤਾ ਹੈ,ਵਿਜੀਲੈਂਸ ਬਿਊਰੋ (Vigilance Bureau) ਨੇ ਮੋਹਾਲੀ (Mohali) ਦੇ ਕੁਝ ਜੰਗਲਾਤ ਅਫਸਰਾਂ ਨੂੰ ਰਿਸ਼ਵਤ ਦੇ ਦੋਸ਼ ਵਿੱਚ ਫੜਿਆ ਸੀ,ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Former Minister Sadhu Singh Dharamsot) ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ,ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ,ਜਿਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਕੋਲ ਗਿਆ,ਸਾਧੂ ਸਿੰਘ ਧਰਮਸੋਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਵੀ ਘਿਰੇ ਹੋਏ ਹਨ,ਉਨ੍ਹਾਂ ਦੇ ਸਮਾਜਿਕ ਸੁਰੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਕਾਲਰਸ਼ਿਪ ਦੇ ਪੈਸੇ ਗਲਤ ਤਰੀਕੇ ਨਾਲ ਦਿੱਤੇ ਜਾਣ ਦੇ ਇਲਜ਼ਾਮ ਲੱਗੇ ਸਨ।