CHANDIGARH,(PUNJAB TODAY NEWS):- ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਦੀ ਸਿਹਤ ਢਿੱਲੀ ਹੋਣ ਦੀ ਜਾਣਕਾਰੀ ਮਿਲੀ ਹੈ,ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ (PGI Chandigarh) ਲਿਆਂਦਾ ਗਿਆ ਹੈ,94 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਲਿਆਂਦਾ ਗਿਆ ਸੀ,ਡਾਕਟਰਾਂ ਵੱਲੋਂ ਉਨ੍ਹਾਂ ਦਾ ਮੈਡੀਕਲ ਚੈੱਕਅਪ (Medical Checkup) ਕੀਤਾ ਗਿਆ ਅਤੇ ਰਿਪੋਰਟ ਫਿਲਹਾਲ ਨੌਰਮਲ ਦੱਸੀ ਜਾ ਰਹੀ ਹੈ।