MANSA,(PUNJAB TODAY NEWS CA):- ਸਿੱਧੂ ਮੂਸੇਵਾਲਾ (Sidhu Moosewala) ਦੀ ਅੰਤਿਮ ਅਰਦਾਸ 8 ਜੂਨ ਯਾਨੀ ਕਿ ਬੁੱਧਵਾਰ ਨੂੰ ਮਾਨਸਾ (Mansa) ਦੀ ਬਾਹਰਲੀ ਅਨਾਜ ਮੰਡੀ (Grain Market) ਵਿਖੇ ਹੋਵੇਗੀ,ਮਰਹੂਮ ਗਾਇਕ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ,ਕੋਈ ਨਹੀਂ ਸੋਚ ਸਕਦਾ ਸੀ,ਕਿ ਉਹ ਦੁਨੀਆ ਨੂੰ 28 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਜਾਣਗੇ,ਇਸ ਮੌਕੇ ਇੱਕ ਲੱਖ ਦੇ ਕਰੀਬ ਲੋਕਾਂ ਦੇ ਮਾਨਸਾ (Mansa) ਪਹੁੰਚਣ ਦੀ ਉਮੀਦ ਹੈ,ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ,ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਦੇ ਭੋਗ ਅਤੇ ਅੰਤਿਮ ਅਰਦਾਸ ਦੀ ਸੂਚਨਾ ਉਨ੍ਹਾਂ ਦੇ ਸ਼ੋਸ਼ਲ ਮੀਡੀਆਂ ਅਕਾਊਂਟ (Social Media Account) ‘ਤੇ ਸਾਂਝੀ ਕੀਤੀ ਗਈ ਹੈ,ਸਿੱਧੂ ਮੂਸੇਵਾਲਾ (Sidhu Moosewala) ਦੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਗਿਆ, “ਤੁਹਾਨੂੰ ਸਾਰਿਆਂ ਨੂੰ ਬੜੇ ਭਰੇ ਮਨ ਨਾਲ ਦੱਸ ਰਹੇ ਹਾਂ ਕਿ ਆਪਣੇ ਸਾਰਿਆਂ ਦੇ ਪਿਆਰੇ ਸ਼ੁੱਭਦੀਪ ਸਿੰਘ (ਸਿੱਧੂ ਮੂਸੇ ਵਾਲਾ) ਦੀ ਅੰਤਿਮ ਅਰਦਾਸ ਤੇ ਭੋਗ 8 ਜੂਨ ਨੂੰ ਹੋਵੇਗੀ।”