
NEW DELHI,(PUNJAB TODAY NEWS CA):- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਸਰਕਾਰ ‘ਤੇ ਕੇਂਦਰੀ ਜਾਂਚ ਏਜੰਸੀਆਂ (Central Investigation Agencies) ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ,ਸਰਕਾਰ ਕੇਂਦਰੀ ਜਾਂਚ ਏਜੰਸੀਆਂ (Government Central Investigation Agencies) ਰਾਹੀਂ ਰਾਹੁਲ ਅਤੇ ਸੋਨੀਆ ਗਾਂਧੀ ਨੂੰ ਡਰਾਉਣਾ ਚਾਹੁੰਦੀ ਹੈ,ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ (ED) ਵੱਲੋਂ ਸੰਮਨ (Summons) ਜਾਰੀ ਕਰਨ ਨੂੰ ਲੈ ਕੇ Congress ਅਤੇ BJP ਵਿਚਾਲੇ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ,ਕਾਂਗਰਸ ਨੇਤਾ ਰਾਹੁਲ ਗਾਂਧੀ 13 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਸਾਹਮਣੇ ਪੇਸ਼ ਹੋਣ ਜਾ ਰਹੇ ਹਨ,ਇਸ ‘ਤੇ Congress ਨੇ ਸੱਤਿਆਗ੍ਰਹਿ ਅਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ,ਕਾਂਗਰਸੀ ਆਗੂਆਂ ਨੂੰ ਈਡੀ (ED) ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ,ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਸਆਈਟੀ (SIT) ਸਾਹਮਣੇ ਪੇਸ਼ ਹੋ ਕੇ ਕਾਨੂੰਨ ਦੀ ਪਾਲਣਾ ਕੀਤੀ ਸੀ।