
NEW DELHI,(PUNJAB TODAY NEWS CA):- 15 ਜੂਨ ਤੋਂ ਸਰਕਾਰੀ VOLVO ਬੱਸਾਂ ਦਿੱਲੀ ਏਅਰਪੋਰਟ (Official VOLVO Buses Delhi Airport) ਆਉਣ-ਜਾਣ ਲਈ ਸ਼ੁਰੂ ਹੋਣਗੀਆਂ,ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ (Private Buses) ਤੋਂ ਅੱਧੇ ਨਾਲੋਂ ਵੀ ਘੱਟ ਹੋਵੇਗਾ ਤੇ ਸਹੂਲਤਾਂ ਪ੍ਰਾਈਵੇਟ ਬੱਸਾਂ (Private Buses) ਨਾਲੋਂ ਵੀ ਵੱਧ ਹੋਣਗੀਆਂ ਦਿੱਲੀ (Delhi) ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ (Punjab) ਦਾ ਦੌਰਾ ਕਰਨਗੇ,ਜਲੰਧਰ (Jalandhar) ਪਹੁੰਚਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨਾਲ ਮਿਲ ਕੇ ਪੰਜਾਬ (Punjab) ਤੋਂ ਦਿੱਲੀ ਹਵਾਈ ਅੱਡੇ (Delhi Airport) ਤੱਕ ਬੱਸ ਸੇਵਾ ਸ਼ੁਰੂ ਕਰਨ ਦੇ ਸਮਾਗਮ ਵਿੱਚ ਸ਼ਾਮਲ ਹੋਣਗੇ,ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਵੱਡਾ ਐਲਾਨ ਕੀਤਾ ਗਿਆ ਸੀ।