NEW DELHI,(PUNJAB TODAY NEWS CA):- ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Delhi’s Raus Avenue Delhi) ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Delhi Health Minister Satender Jain) ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ,ਸਤੇਂਦਰ ਜੈਨ ‘ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ,ਉਸ ਨੂੰ ਈਡੀ (ED) ਨੇ ਇਸੇ ਮਾਮਲੇ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ,ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (Money Laundering Prevention Act), 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ।
2017 ‘ਚ CBI ਵੱਲੋਂ ਦਰਜ ਕੀਤੀ FIR ‘ਤੇ ED ਨੇ ਕਾਰਵਾਈ ਕੀਤੀ ਸੀ ਅਤੇ ਇਸ ਜਾਂਚ ਦੌਰਾਨ 2 ਕਰੋੜ ਤੋਂ ਵੱਧ ਦੀ ਨਕਦੀ ਅਤੇ ਸੋਨਾ ਈਡੀ (ED) ਨੇ ਬਰਾਮਦ ਕੀਤਾ ਸੀ ਦੱਸ ਦੇਈਏ ਕਿ ਹੁਣ ਤੱਕ ਸਿਹਤ ਮੰਤਰੀ ਸਤਿੰਦਰ ਜੈਨ ED ਦੀ ਹਿਰਾਸਤ ‘ਚ ਸਨ,ਕੋਲਕਾਤਾ ਵਿੱਚ ਤਿੰਨ ਹਵਾਲਾ ਆਪਰੇਟਰਾਂ ਦੀਆਂ 54 ਸ਼ੈੱਲ ਕੰਪਨੀਆਂ ਰਾਹੀਂ 16.39 ਕਰੋੜ ਰੁਪਏ ਦਾ ਕਾਲਾ ਧਨ ਵੀ ਲਾਂਡਰ ਕੀਤਾ,ਜੈਨ ਦੇ ਕੋਲ ਪ੍ਰਯਾਸ,ਇੰਡੋ ਅਤੇ ਅਕਿੰਚਨ (Indo and Akinchan) ਨਾਮ ਦੀਆਂ ਕੰਪਨੀਆਂ ਵਿੱਚ ਵੱਡੀ ਗਿਣਤੀ ਵਿੱਚ ਸ਼ੇਅਰ ਸਨ,ਰਿਪੋਰਟਾਂ ਮੁਤਾਬਕ 2015 ‘ਚ ਕੇਜਰੀਵਾਲ ਸਰਕਾਰ ‘ਚ ਮੰਤਰੀ ਬਣਨ ਤੋਂ ਬਾਅਦ ਸਤੇਂਦਰ ਜੈਨ ਦੇ ਸਾਰੇ ਸ਼ੇਅਰ ਉਨ੍ਹਾਂ ਦੀ ਪਤਨੀ ਨੂੰ ਟਰਾਂਸਫਰ ਕਰ ਦਿੱਤੇ ਗਏ ਸਨ।