
CHANDIGARH,(PUNJAB TODAY NEWS CA):- ਪੰਜਾਬ ਦੇ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਨ,’ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੌਰਾਨ ਇਹ ਵਾਅਦਾ ਕੀਤਾ ਸੀ,ਬੁੱਧਵਾਰ ਨੂੰ ਸੀਪੀਐਫ ਕਰਮਚਾਰੀ ਯੂਨੀਅਨ (CPF Workers Union) ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ,ਜਿਸ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ,ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ (Aam Aadmi Party (AAP) Government of Punjab) ਛੇਤੀ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ।
ਇਸ ਦੇ ਲਈ ਸੀਐਮ ਭਗਵੰਤ ਮਾਨ (CM Bhagwant Mann) ਨੇ ਰਾਜਸਥਾਨ ਅਤੇ ਛੱਤੀਸਗੜ੍ਹ (Rajasthan And Chhattisgarh) ਤੋਂ ਜਾਣਕਾਰੀ ਮੰਗੀ ਹੈ,ਸੀਪੀਐਫ ਕਰਮਚਾਰੀ ਯੂਨੀਅਨ (CPF Workers Union) ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸੀਐਮ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ (Old Pension Scheme) ਬਹਾਲ ਕਰਨ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ,ਉਨ੍ਹਾਂ ਰਾਜਾਂ ਦੀ ਸਰਕਾਰ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਜਿੱਥੇ ਨਵੀਂ ਪੈਨਸ਼ਨ ਸਕੀਮ (New Pension Scheme) ਰੱਦ ਕਰਕੇ ਪੁਰਾਣੀ ਲਾਗੂ ਕੀਤੀ ਗਈ ਸੀ,ਉਨ੍ਹਾਂ ਤੋਂ ਜਾਣਕਾਰੀ ਲੈਣ ਤੋਂ ਬਾਅਦ ਮੁੱਖ ਮੰਤਰੀ ਖੁਦ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ।