spot_img
Friday, December 6, 2024
spot_img
spot_imgspot_imgspot_imgspot_img
Homeਪੰਜਾਬਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ ਸੁਖਪਾਲ ਸਿੰਘ ਖਹਿਰਾ,ਕੀਤੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ ਸੁਖਪਾਲ ਸਿੰਘ ਖਹਿਰਾ,ਕੀਤੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

PUNJAB TODAY NEWS CA:-

PATIALA,(PUNJAB TODAY NEWS CA):- ਰੋਡ ਰੇਜ਼ ਮਾਮਲੇ (Road Rage Cases) ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ (Patiala Central Jail) ਵਿਖੇ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ (Navjot Singh Sidhu) ਨਾਲ ਮੁਲਾਕਾਤ ਕਰਨ ਲਈ ਅੱਜ ਸੁਖਪਾਲ ਖਹਿਰਾ (Sukhpal Khaira) ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ,ਪਹਿਲਾਂ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪਹੁੰਚੇ ਸੀ,ਨਵਜੋਤ ਸਿੰਘ ਸਿੱਧੂ ਜਿਸ ਕੇਸ ਵਿੱਚ ਬੰਦ ਨੇ ਉਹ ਕੇਸ ਕੋਈ ਜ਼ਿਆਦਾ ਵੱਡਾ ਨਹੀਂ ਅਤੇ ਪੰਜਾਬ ਸਰਕਾਰ ਜੇਕਰ ਸੰਜੀਦਗੀ ਦਿਖਾਉਂਦੀ ਤਾਂ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਹੁੰਦਾ।

ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਪਾਰਟੀ ਦਾ ਗਰਾਫ ਬਹੁਤ ਥੱਲੇ ਡਿੱਗ ਚੁੱਕਿਆ ਹੈ ਕਿਉਂਕਿ ਸੰਗਰੂਰ ਵਿਖੇ ਲਗਾਤਾਰ ਧਰਨੇ ਮੁਜ਼ਾਹਰੇ ਹੋ ਰਹੇ ਹਨ,ਕਿਸਾਨਾਂ ਦੀਆਂ ਆਤਮਹੱਤਿਆਵਾਂ ਲਗਾਤਾਰ ਜਾਰੀ ਹਨ ਅਤੇ ਬੇਅਦਬੀ ਦੇ ਦੋਸ਼ੀਆਂ ਤੇ ਕੋਈ ਵੀ ਕਾਰਵਾਈ ਸਰਕਾਰ ਵੱਲੋਂ ਨਹੀਂ ਕੀਤੀ ਗਈ,ਜੇਲ੍ਹ ਵਿਚ ਪਹੁੰਚੇ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਆਪਣੀ ਪੱਗ ਦੀ ਪਛਾਣ ਪੂਰੀ ਦੁਨੀਆਂ ਵਿੱਚ ਬਣਾਈ ਹੈ। 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments