spot_img
Thursday, March 28, 2024
spot_img
spot_imgspot_imgspot_imgspot_img
Homeਪੰਜਾਬਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਾਬੁਲ 'ਚ...

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਾਬੁਲ ‘ਚ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਨਿਖੇਧੀ

PUNJAB TODAY NEWS CA:-

KABUL,(PUNJAB TODAY NEWS CA):- ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ,ਅਫਗਾਨਿਸਤਾਨ ‘ਚ ਗੁਰਦੁਆਰਾ ਸਾਹਿਬ (Gurdwara Sahib) ਉਤੇ ਹਮਲੇ ਦੇ ਸਬੰਧ ‘ਚ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ,ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਮਲੇ ਵਿੱਚ ਇਕ ਸਿੱਖ ਜ਼ਖ਼ਮੀ ਹੋ ਗਿਆ,ਉਨ੍ਹਾਂ ਨੇ ਕਿਹਾ ਕਿ ਵਿਸ਼ਵ ਵਿੱਚ ਘੱਟ ਗਿਣਤੀ ਉਤੇ ਹਮਲਾ ਹੋਣਾ ਮੰਦਭਾਗਾ ਹੈ,ਅਫਗਾਨਿਸਤਾਨ (Afghanistan) ਦੀ ਰਾਜਧਾਨੀ ਕਾਬੁਲ (Capital Is Kabul) ਵਿਖੇ ਸਥਿਤ ਕਰਤਾ ਪਰਵਾਨ ਗੁਰਦੁਆਰਾ ਸਾਹਿਬ ਉਤੇ ਹਥਿਆਰਬੰਦ ਬੰਦੂਕਧਾਰੀਆਂ ਵੱਲੋਂ ਗੋਲੀਬਾਰੀ ਦੀ ਸੂਚਨਾ ਮਿਲ ਰਹੀ ਹੈ।

ਇਸ ਘਟਨਾ ‘ਚ ਘੱਟੋ-ਘੱਟ 25 ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ,ਗੁਰਦੁਆਰਾ ਪ੍ਰਧਾਨ ਗੁਰਨਾਮ ਸਿੰਘ ਦੇ ਹਵਾਲੇ ਮਿਲੀ ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਨੇ ਅਚਾਨਕ ਗੁਰਦੁਆਰਾ ਸਾਹਿਬ (Gurdwara Sahib) ਉਤੇ ਹਮਲਾ ਬੋਲ ਦਿੱਤਾ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ,ਜਥੇਦਾਰ ਨੇ ਕਿਹਾ ਕਿ ਗੰਦੀ ਰਾਜਨੀਤੀ ਲਈ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਬਹੁਤ ਘਟੀਆ ਰਾਜਨੀਤੀ ਹੈ,ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸਿੱਖਾਂ ਨੂੰ ਸਹੀ ਸਲਾਮਤ ਵਾਪਸ ਲਿਆਉਣਾ ਚਾਹੀਦਾ ਹੈ ਅਤੇ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੀ ਮਦਦ ਕਰਨੀ ਚਾਹੀਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments