NEW DELHI,(PUNJAB TODAY NEWS CA):- ਕਾਂਗਰਸ ਨੇਤਾ ਰਾਹੁਲ ਗਾਂਧੀ (Congress Leader Rahul Gandhi) ਸੋਮਵਾਰ ਨੂੰ ਚੌਥੀ ਵਾਰ ਪੁੱਛਗਿੱਛ ਲਈ ED ਦੇ ਸਾਹਮਣੇ ਪੇਸ਼ ਹੋਣਗੇ,ਇਸ ਤੋਂ ਪਹਿਲਾਂ ਰਾਹੁਲ ਗਾਂਧੀ ਲਗਾਤਾਰ ਤਿੰਨ ਦਿਨ ਤੱਕ ED ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾ ਚੁੱਕੇ ਹਨ,ਕਾਂਗਰਸ ਪਾਰਟੀ ਦੇ ਕਈ ਵੱਡੇ ਆਗੂਆਂ ਤੇ ਵਰਕਰਾਂ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਸੀ,ਰਾਹੁਲ ਗਾਂਧੀ ਦੇ ED ਸਾਹਮਣੇ ਪੇਸ਼ ਹੋਣ ‘ਤੇ ਕਾਂਗਰਸ ਨੇ ਕੇਂਦਰ ਸਰਕਾਰ ਵਿਰੁੱਧ ਨਾਰਾਜ਼ਗੀ ਜਤਾਈ ਹੈ।
ਨੇ ਕਾਂਗਰਸ ਦੇ ਭਾਰੀ ਵਿਰੋਧ ਦੇ ਵਿਚਕਾਰ ਦਿੱਲੀ ਵਿੱਚ 13 ਤੋਂ 15 ਜੂਨ ਤੱਕ ਲਗਾਤਾਰ ਤਿੰਨ ਦਿਨ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਗਈ ਸੀ,ED ਨੇ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ ਯਾਨੀ ਕਿ 17 ਜੂਨ ਨੂੰ ਮੁੜ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ,ਰਾਹੁਲ ਗਾਂਧੀ ਨੇ ED ਸਾਹਮਣੇ ਆਪਣੀ ਮਾਂ ਅਤੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ 17 ਜੂਨ ਤੋਂ 20 ਜੂਨ ਤੱਕ ਪੁੱਛਗਿੱਛ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ,ED ਨੇ ਰਾਹੁਲ ਗਾਂਧੀ ਨੂੰ ਰਾਹਤ ਦਿੰਦਿਆਂ ਅੱਜ ਦੇ ਦਿਨ ਜਾਂਚ ਵਿੱਚ ਸ਼ਾਮਲ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਸੀ।