CHANDIGARH,(PUNJAB TODAY NEWS CA):- ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ,ਕੱਲ੍ਹ 21 ਜੂਨ ਨੂੰ ਯੋਗ ਦਿਵਸ (Yoga Day) ਹੈ,ਸਿੱਖਿਆ ਵਿਭਾਗ (Department of Education) ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਯੋਗ ਦਿਵਸ (Yoga Day) ਮੌਕੇ ਇੱਕ ਦਿਨ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਿੱਖਿਆ ਵਿਭਾਗ (Department of Education) ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ,ਕਿ ਪਿਛਲੇ 2 ਸਾਲਾਂ ਦੇ ਦੌਰਾਨ ਕੋਰੋਨਾ ਵਾਇਰਸ (Corona Virus) ਦੇ ਕਾਰਨ ਯੋਗ ਦਿਵਸ ਸਿਰਫ਼ ਆਨਲਾਈਨ (Yoga Day Online Only) ਹੀ ਮਨਾਇਆ ਜਾਂਦਾ ਰਿਹਾ ਹੈ ਪਰ ਹੁਣ ਜਦੋਂ ਕਿ ਸਕੂਲ ਪੂਰੀ ਤਰ੍ਹਾਂ ਤੋਂ ਖੁੱਲ੍ਹ ਗਏ ਹਨ ਇਸ ਲਈ ਸਮੂਹ ਸਕੂਲ ਮੁਖੀਆਂ ਨੂੰ ਲਿਖਿਆ ਜਾਂਦਾ ਹੈ।
ਕਿ ਉਹ ਆਪਣੇ ਸਕੂਲਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮੌਕੇ ਕੋਵਿਡ-19 (Covid-19) ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗ ਦਿਵਸ (Yoga Day) ਮਨਾਉਣਾ ਯਕੀਨੀ ਬਣਾਉਣ,ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ (Education Officers) ਨੂੰ ਲਿਖਿਆ ਜਾਂਦਾ ਹੈ ਕਿ ਉਕਤ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।