Sangrur,(PUNJAB TODAY NEWS CA):- ਸੰਗਰੂਰ ਲੋਕ ਸਭਾ (Sangrur Lok Sabha) ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ ਹੋਵੇਗੀ,ਜਿਸ ਕਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਬੰਦ ਹੋ ਜਾਵੇਗਾ,ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ,ਸੰਗਰੂਰ ਸੀਟ (Sangrur Seat) ਲਈ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਇੱਥੋਂ ਦੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਗਈ ਹੈ।
ਕਾਂਗਰਸ ਵੱਲੋਂ ਦਲਵੀਰ ਗੋਲਡੀ,ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਵੱਲੋਂ ਸਿਮਰਨਜੀਤ ਸਿੰਘ ਮਾਨ (Simranjit Singh Mann) ਤੇ ਅਕਾਲੀ ਦਲ (Akali Dal) ਵੱਲੋਂ ਕਮਲਜੀਤ ਕੌਰ ਰਾਜੋਆਣਾ (Kamaljit Kaur Rajoana) ਚੋਣ ਮੈਦਾਨ ਵਿੱਚ ਹਨ,ਗਰੂਰ (Sangrur) ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ।