CHANDIGARH,(PUNJAB TODAY NEWS CA):- ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਪੁਲਿਸ ਰਿਮਾਂਡ (Police Remand) ਵਿੱਚ ਮੰਗਲਵਾਰ ਸ਼ਾਮ ਨੂੰ ਅਦਾਲਤ ਨੇ ਵਾਧਾ ਕਰ ਦਿੱਤਾ ਹੈ,ਹਾਸਿਲ ਜਾਣਕਾਰੀ ਮੁਤਾਬਕ ਅਦਾਲਤ ਨੇ ਬਿਸ਼ਨੋਈ ਦਾ ਰਿਮਾਂਡ ਪੰਜ ਦਿਨਾਂ ਲਈ ਵਧਾ ਦਿੱਤਾ ਹੈ।
ਰਾਤੀ ਕਰੀਬ 1.30 ਵਜੇ ਦੇ ਨੇੜੇ ਤੇਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚੰਡੀਗੜ੍ਹ ਦੇ ਨੇੜੇ ਖਰੜ ਸਥਿਤ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (Crime Investigation Agency) ਦੇ ਦਫਤਰ ਵਿਚ ਪੁੱਛਗਿੱਛ ਲਈ ਭਾਰੀ ਪੁਲਿਸ ਸੁਰੱਖਿਆ ਹੇਠ ਬੁਲੇਟ ਪਰੂਫ ਗੱਡੀ (Bullet Proof Vehicle) ਵਿਚ ਲਿਆਂਦਾ ਗਿਆ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ (DELHI) ਤੋਂ ਲਿਆਏ ਜਾਣ ਤੋਂ ਬਾਅਦ,ਉਸ ਨੂੰ ਮਾਨਸਾ (Mansa) ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ,ਜਿੱਥੋਂ ਉਸ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ,ਮਰਹੂਮ ਗਾਇਕ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਲਜ਼ਮ ਅਤੇ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।