
DHURI,SANGRUR,(PUNJAB TODAY NEWS CA):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਜਿੱਤ ਹਾਸਿਲ ਕਰ ਲਈ ਹੈ,ਉਨ੍ਹਾਂ ਨੇ ਕਰੀਬ 8100 ਵੋਟਾਂ ਦੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਮਾਤ ਦਿੱਤੀ ਹੈ,ਚੋਣਾਂ ‘ਚ ਜਿੱਤ ਦੇ ਰੁਝਾਨ ਵੇਖਦਿਆਂ ਉਨ੍ਹਾਂ ਫੇਸਬੁੱਕ ‘ਤੇ ਲਿਖਿਆ- ‘ਧੰਨਵਾਦ ਸੰਗਰੂਰ ਵਾਲਿਓ’।
ਜੇਤੂ ਐਲਾਨੇ ਜਾਣ ਮਗਰੋਂ ਉਨ੍ਹਾਂ ਟਵੀਟ ਕਰਕੇ ਕਿਹਾ, “ਮੈਂ ਸੰਗਰੂਰ (Sangrur) ਦੇ ਵੋਟਰਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪਾਰਲੀਮੈਂਟ (Parliament) ਵਿੱਚ ਆਪਣੇ ਨੁਮਾਇੰਦੇ ਵਜੋਂ ਚੁਣਿਆ,ਮੈਂ ਆਪਣੇ ਹਲਕੇ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਅਤੇ ਹਰ ਕਿਸੇ ਦੇ ਦੁੱਖਾਂ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕਰਾਂਗਾ।”

ਸਿਮਰਨਜੀਤ ਸਿੰਘ ਮਾਨ (Simranjit Singh Mann) ਦੀ ਜਿੱਤ ਨਾਲ ਸੰਗਰੂਰ (Sangrur) ਵਿੱਚ ਪੰਜਾਬ ਦੇ ਸੀ.ਐੱਮ. ਭਗਵੰਤ ਮਾਨ (CM of Punjab Bhagwant Mann) ਦਾ ਕਿਲ੍ਹਾ ਢਹਿ-ਢੇਰੀ ਹੋ ਗਿਆ,ਉਰਹ ਇਥੋਂ ਲਗਾਤਾਰ ਦੋ ਵਾਰ ਲੋਕ ਸਭਾ ਦੇ ਸਾਂਸਦ ਚੁਣੇ ਗਏ ਸਨ,ਹਾਲਾਂਕਿ ਹੁਣ ਉਹ ਇਸ ਸੀਟ ਨੂੰ ਬਚਾ ਨਹੀਂ ਸਕੇ,ਇਸ ਹਾਰ ਨਾਲ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ (Aam Aadmi Party) ਦਾ ਹੁਣ ਕੋਈ ਸਾਂਸਦ ਨਹੀਂ ਹੈ।