CHANDIGARH,(PUNJAB TODAY NEWS CA):- ਪੰਜਾਬ ਭਰ ਦੇ ਲੋਕਾਂ ਨੂੰ ਜਲਦ ਹੀ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ,ਇਹ ਰਾਹਤ ਭਰੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਮੌਸਮ ਵਿਭਾਗ (Chandigarh Meteorological Department) ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ (Director Dr. Manmohan Singh) ਨੇ ਦਸਿਆ ਕਿ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਭਰ ‘ਚ ਦਸਤਕ ਦੇ ਸਕਦਾ ਹੈ,ਇਸ ਵਾਰ ਮਾਨਸੂਨ (Monsoon) ਆਮ ਵਾਂਗ ਰਹਿਣ ਦੀ ਉਮੀਦ ਹੈ,ਉਨ੍ਹਾਂ ਕਿਹਾ ਕਿ 28 ਜੂਨ ਨੂੰ ਪੰਜਾਬ ਦੇ ਕੱੁਝ ਹਿੱਸਿਆਂ ‘ਚ ਮੀਂਹ ਪੈਣ ਨਾਲ ਲੂ ਦੇ ਪ੍ਰਕੋਪ ਤੋਂ ਰਾਹਤ ਮਿਲ ਸਕਦੀ ਹੈ,ਇਥੇ ਦਸਣਾ ਬਣਦਾ ਹੈ ਕਿ ਗਰਮੀਆਂ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਪੈਦਾ ਹੋਏ ਬਿਜਲੀ ਸੰਕਟ ਤੋਂ ਨਿਜਾਤ ਪਾਉਣ ਲਈ ਪਾਵਰਕਾਮ ਵੀ ਹਰ ਸਾਲ ਬਾਰਿਸ਼ ‘ਤੇ ਨਿਰਭਰ ਹੋ ਜਾਂਦਾ ਹੈ,ਮਾਨਸੂਨ ਨਾਲ ਬਿਜਲੀ ਦਾ ਸੰਕਟ (Power Crisis) ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਵੀ ਰਾਹਤ ਮਿਲੇਗੀ|