spot_img
Thursday, March 28, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀਬਰੇਸ਼ੀਆ ਇਟਲੀ ਗਈ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ,8 ਸਾਲ...

ਬਰੇਸ਼ੀਆ ਇਟਲੀ ਗਈ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤ ‘ਚ ਹੋਈ ਮੌਤ,8 ਸਾਲ ਪਹਿਲਾਂ ਹੋਇਆ ਸੀ ਵਿਆਹ

PUNJAB TODAY NEWS CA:-

PUNJAB TODAY NEWS CA:- ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ,ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ (Punjabi Youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ (Death of a Punjabi Youth) ਵਿਚ ਜਾ ਪੈਂਦੇ ਹਨ,ਅਜਿਹਾ ਹੀ ਮਾਮਲਾ ਇਟਲੀ (Italy) ਤੋਂ ਸਾਹਮਣੇ ਆਇਆ ਹੈ,ਜਿਥੇ ਪੰਜਾਬਣ ਲੜਕੀ ਦੀ ਭੇਦਭਰੇ ਹਾਲਾਤ ‘ਚ ਮੌਤ ਹੋਈ।

ਮ੍ਰਿਤਕ ਲੜਕੀ ਦੀ ਪਹਿਚਾਣ ਪ੍ਰਿਆ ਪਵਾਰ (Priya Pawar) (28 ਸਾਲਾ) ਪੁੱਤਰੀ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ (Former Sarpanch Jasveer Singh Bhatti) ਵਜੋਂ ਹੋਈ ਹੈ,ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਧੀ ਦਾ ਵਿਆਹ ਕਰੀਬ 8 ਸਾਲ ਪਹਿਲਾਂ ਹੋਇਆ ਸੀ,ਜਿਸ ਦਾ 7 ਸਾਲ ਦਾ ਪੁੱਤਰ ਹੈ,ਉਹ ਆਪਣੇ ਸਹੁਰਾ ਪਰਿਵਾਰ ਨਾਲ ਬਰੇਸ਼ੀਆ (ਇਟਲੀ) (Brescia (Italy)) ਵਿਖੇ ਰਹਿ ਰਹੀ ਸੀ,ਮੰਗਲਵਾਰ ਦੇਰ ਰਾਤ 12 ਵਜੇ ਉਨ੍ਹਾਂ ਨੂੰ ਇਟਲੀ ਤੋਂ ਉਨ੍ਹਾਂ ਦੀ ਧੀ ਦੇ ਗੁਆਂਢ ਤੋਂ ਫੋਨ ਆਇਆ ਕਿ ਉਨ੍ਹਾਂ ਦੀ ਧੀ ਪ੍ਰਿਆ ਪਵਾਰ ਨੇ ਆਤਮ ਹੱਤਿਆ ਕਰ ਲਈ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਕਦੇ ਵੀ ਅਜਿਹਾ ਕਦਮ ਨਹੀਂ ਚੁੱਕ ਸਕਦੀ,ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਹੈ,ਕਿ ਉਨ੍ਹਾਂ ਦੀ ਧੀ ਦੀ ਹੱਤਿਆ ਹੋਈ ਹੈ ਜਾਂ ਕਿਸੇ ਨੇ ਆਤਮ ਹੱਤਿਆ ਲਈ ਮਜਬੂਰ ਕੀਤਾ ਹੈ,ਉਨ੍ਹਾਂ ਭਾਰਤ ਸਰਕਾਰ ਤੇ ਇਟਲੀ (Italy) ਦੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਸ ਦੀ ਧੀ ਪ੍ਰਿਆ ਪਵਾਰ (Priya Pawar) ਦੀ ਹੋਈ ਮੌਤ ਦੀ ਬਾਰੀਕੀ ਨਾਲ ਜਾਂਚ ਕਰ ਕੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments