MOHALI,(PUNJAB TODAY NEWS CA):- ਮੋਹਾਲੀ (Mohali)‘ਚ ਇੰਟੈਲੀਜੈਂਸ ਹੈੱਡਕੁਆਰਟਰ (Intelligence Headquarters) ‘ਤੇ ਹੋਏ ਹਮਲੇ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala Murder Case) ਵਰਗੇ ਵੱਡੇ ਮਾਮਲਿਆਂ ਦੀ ਅਗਵਾਈ ਕਰ ਰਹੇ ਡੀਜੀਪੀ ਵੀਕੇ ਭਾਵਰਾ (DGP VK Bhavra) ਜੁਲਾਈ ਦੇ ਪਹਿਲੇ ਹਫ਼ਤੇ ਤੋਂ ਦੋ ਮਹੀਨੇ ਤੋਂ ਵੱਧ ਦੀ ਛੁੱਟੀ ‘ਤੇ ਜਾ ਰਹੇ ਹਨ,ਡੀਜੀਪੀ ਵੀਕੇ ਭਾਵੜਾ ਦੀ ਛੁੱਟੀ ਤੋਂ ਬਾਅਦ ਮਾਨ ਸਰਕਾਰ ਵੱਲੋਂ ਸੂਬੇ ਦੇ ਨਵੇਂ ਡੀਜੀਪੀ (DGP) ਅਹੁਦੇ ਦੀ ਜ਼ਿੰਮੇਵਾਰੀ ਕਿਸੇ ਸੀਨੀਅਰ ਅਧਿਕਾਰੀ ਨੂੰ ਸੌਂਪ ਦਿੱਤੀ ਜਾਵੇਗੀ,ਇਨ੍ਹਾਂ ਵਿੱਚ ਮੁੱਖ ਮੰਤਰੀ ਦੇ ਮੁੱਖ ਸਕੱਤਰ ਅਤੇ ਡੀਜੀਪੀ ਗੌਰਵ ਯਾਦਵ ਦਾ ਨਾਂ ਸਭ ਤੋਂ ਅੱਗੇ ਹੈ,ਡੀਜੀਪੀ ਐਸਟੀਐਫ ਹਰਪ੍ਰੀਤ ਸਿੰਘ ਸਿੱਧੂ ਅਤੇ ਡੀਜੀਪੀ ਸੰਜੀਵ ਕਾਲੜਾ ਦੇ ਨਾਂ ਵੀ ਇਸ ਚਰਚਾ ਵਿੱਚ ਹਨ,ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੰਕਟ ‘ਚ ਘਿਰੀ ਭਗਵੰਤ ਮਾਨ ਸਰਕਾਰ ਲਈ ਚੁਣੌਤੀਆਂ ਵਧਦੀਆਂ ਜਾ ਰਹੀਆਂ ਹਨ।