CHANDIGARH,(PUNJAB TODAY NEWS CA):- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (Union Minister of State Som Prakash) ਨੂੰ ਧਮਕੀ ਭਰੀ ਚਿੱਠੀ ਮਿਲੀ ਹੈ,ਮਿਲੀ ਜਾਣਕਾਰੀ ਮੁਤਾਬਕ ਮੋਹਾਲੀ (Mohali)ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਮੰਤਰੀ ਨੂੰ ਇਹ ਧਮਕੀ ਭਰਿਆ ਪੱਤਰ ਮਿਲਿਆ ਹੈ,ਮੰਤਰੀ ਸੋਮ ਪ੍ਰਕਾਸ਼ ਨੇ ਇਸ ਮਾਮਲੇ ਦੀ ਸ਼ਿਕਾਇਤ ਡੀਜੀਪੀ ਨੂੰ ਕੀਤੀ ਹੈ ,ਜਿਨ੍ਹਾਂ ਨੇ ਮੋਹਾਲੀ ਪੁਲਿਸ (Mohali Police) ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ,ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Union Minister Som Prakash) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਅਜੇ ਤੱਕ ਚਿੱਠੀ ਪੜ੍ਹੀ ਨਹੀਂ ਹੈ।
ਤੇ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਅਸਲ ਵਿਚ ਖਤਮ ਕਿਥੋਂ ਆਇਆ ਹੈ,ਦੱਸ ਦੇਈਏ ਕਿ ਮੰਤਰੀ ਤੇ ਵਿਧਾਇਕਾਂ ਨੂੰ ਗੈਂਗਸਟਰਾਂ ਵੱਲੋਂ ਧਮਕੀ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ,ਇਸ ਤੋਂ ਪਹਿਲਾਂ ਵੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ,ਜਦੋਂ ਤੋਂ ਮੂਸੇਵਾਲਾ ਦਾ ਕਤਲ ਹੋਇਆ ਹੈ,ਉਸ ਤੋਂ ਬਾਅਦ ਬਹੁਤ ਸਾਰੇ ਨੇਤਾਵਾਂ ਤੇ ਸ਼ਖਸੀਅਤਾਂ ਨੂੰ ਵੀ ਧਮਕੀ ਭਰੇ ਪੱਤਰ ਮਿਲ ਰਹੇ ਹਨ।