PUNJAB TODAY NEWS CA:- ਖਾਲਸਾ ਏਡ ਦੇ ਸੀਈਓ ਰਵੀ ਸਿੰਘ ਖਾਲਸਾ (Ravi Singh Khalsa,CEO of Khalsa Aid) ਦਾ ਟਵਿੱਟਰ ਅਕਾਊਂਟ (Twitter Account) ਵੀ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ,ਖੁਦ ਰਵੀ ਸਿੰਘ ਖਾਲਸਾ (Ravi Singh Khalsa) ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ,ਰਵੀ ਸਿੰਘ ਵੱਲੋਂ ਫੇਸਬੁੱਕ (Facebook) ‘ਤੇ ਇੱਕ ਪੋਸਟ ਪਾ ਕੇ ਦੱਸਿਆ ਗਿਆ ਹੈ।
ਕਿ ਭਾਰਤ ਵਿੱਚ ਉਨ੍ਹਾਂ ਦਾ ਅਕਾਊਂਟ ਬੈਨ (Account Ben) ਕਰ ਦਿੱਤਾ ਗਿਆ ਹੈ,ਉਨ੍ਹਾਂ ਕਿਹਾ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਹਿਰਾ ਹੈ,ਸਿੱਖ ਸੋਸ਼ਲ ਮੀਡੀਆ ਅਕਾਊਂਟ ‘ਤੇ ਬੈਨ ਲਾਉਣ ਨਾਲ ਆਵਾਜ਼ਾਂ ਉੱਠਣ ਤੋਂ ਰੋਕਿਆ ਨਹੀਂ ਜਾ ਸਕਦਾ,ਅਸੀਂ ਹੋਰ ਉੱਚੀ ਆਵਾਜ਼ਾਂ ਉਠਾਵਾਂਗੇ।
ਬੀਤੇ ਦਿਨ ਸਿੱਧੂ ਮੂਸੇਵਾਲਾ (Sidhu Moosewala) ਦਾ SYL ਗਾਣਾ ਯੂਟਿਊਬ (SYL Song Youtube) ਤੋਂ ਹਟਾ ਦਿੱਤਾ ਗਿਆ ਸੀ,ਇਸ ਦਾ ਕਾਰਨ ਵੀ ਸਰਕਾਰ ਤੋਂ ਲੀਗਲ ਸ਼ਿਕਾਇਤ ਦੱਸਿਆ ਗਿਆ ਸੀ,ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ,ਇਸ ਮਗਰੋਂ ਕਿਸਾਨਾਂ ਦੀ ਹਿਮਾਇਤ ਕਰਨ ਵਾਲਾ ‘ਟਰੈਟਰ ਟੂ ਟਵਿੱਟਰ’ (Tractor2twitr) ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।