spot_img
Thursday, April 18, 2024
spot_img
spot_imgspot_imgspot_imgspot_img
Homeਪੰਜਾਬਬਰਗਾੜੀ Indecency Cases: ਐਸਆਈਟੀ (SIT) ਦੀ ਰਿਪੋਰਟ ਵਿੱਚ ਡੇਰਾ ਸੱਚਾ ਸੌਦਾ ਮੁਖੀ...

ਬਰਗਾੜੀ Indecency Cases: ਐਸਆਈਟੀ (SIT) ਦੀ ਰਿਪੋਰਟ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਸ ਦਾ ਮੁੱਖ ਸਾਜ਼ਿਸ਼ਕਰਤਾ

PUNJAB TODAY NEWS CA:-

PUNJAB TODAY NEWS CA:- ਬਰਗਾੜੀ ਬੇਅਦਬੀ ਮਾਮਲੇ (Burglary Indecency Cases) ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਅੰਤਿਮ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਸੌਂਪ ਦਿੱਤੀ ਹੈ,ਐਸਆਈਟੀ (SIT) ਦੀ ਰਿਪੋਰਟ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਸ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ,ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਦੁਸ਼ਮਣੀ ਕਰਕੇ ਅੰਜਾਮ ਦਿੱਤਾ ਗਿਆ ਹੈ।

ਅਕਤੂਬਰ 2015 ਵਿੱਚ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਬੇਅਦਬੀ ਹੋਈ ਸੀ,ਇਸ ਤੋਂ ਬਾਅਦ 14 ਅਕਤੂਬਰ 2015 ਨੂੰ ਬਰਗਾੜੀ ਦੇ ਨਾਲ ਲੱਗਦੇ ਪਿੰਡ ਬਹਿਬਲ ਕਲਾਂ (Village Behibal Kalan) ਵਿੱਚ ਬੇਅਦਬੀ ਨੂੰ ਲੈ ਕੇ ਸਿੱਖ ਸੰਗਤ ਦੇ ਧਰਨੇ ਨੂੰ ਉਠਾਉਣ ਲਈ ਪੁਲਿਸ ਨੇ ਸਿੱਧੀ ਗੋਲੀ ਚਲਾ ਦਿੱਤੀ,ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ।

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਬੇਅਦਬੀ ਦੇ ਤਿੰਨ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (Special Investigation Team) (ਐਸਆਈਟੀ) (SIT) ਨੇ ਆਪਣੀ ਅੰਤਿਮ ਰਿਪੋਰਟ ਵਿੱਚ ਸਾਰੀਆਂ ਘਟਨਾਵਾਂ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ,ਰਿਪੋਰਟ ਵਿੱਚ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ,ਮਾਮਲੇ ਵਿੱਚ ਗੁਰਮੀਤ ਸਿੰਘ ਤੋਂ ਇਲਾਵਾ ਫਰਾਰ ਡੇਰੇ ਦੇ ਤਿੰਨ ਪੈਰੋਕਾਰ ਵੀ ਨਾਮਜ਼ਦ ਹਨ।

ਇਹ ਰਿਪੋਰਟ ਸ਼ਨੀਵਾਰ ਨੂੰ ਜਨਤਕ ਕੀਤੀ ਗਈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਰਿਪੋਰਟ ਦੀਆਂ ਕਾਪੀਆਂ ਕੁਝ ਸਿੱਖ ਆਗੂਆਂ ਨੂੰ ਸੌਂਪੀਆਂ ਜਿਨ੍ਹਾਂ ਨੇ ਮਾਮਲੇ ਨੂੰ ਅੱਗੇ ਤੋਰਿਆ,ਸਿੱਖ ਵਫ਼ਦ ਵਿੱਚ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਭਾਈ ਰੂਪਾ, ਰੇਸ਼ਮ ਸਿੰਘ ਖੁਖਰਾਣਾ ਅਤੇ ਬਲਦੇਵ ਸਿੰਘ ਜੋਗੇਵਾਲਾ ਸ਼ਾਮਲ ਸਨ,ਇਹ ਪਹਿਲੀ ਵਾਰ ਹੈ ਜਦੋਂ ਅਜਿਹੀ ਰਿਪੋਰਟ ਜਨਤਕ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments