AMRITSAR SAHIB,(PUNJAB TODAY NEWS CA):- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ (Gurdwara Sri Nankana Sahib Pakistan) ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ (The First Patshah Guru Nanak Dev Ji) ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ,ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ 2022 ਤੱਕ ਜਮ੍ਹਾ ਕਰਵਾ ਸਕਣਗੇ,ਸ਼੍ਰੋਮਣੀ ਕਮੇਟੀ (Shiromani Committee) ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ,ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ (Passport) ਭੇਜ ਸਕਦੇ ਹਨ।