CHANDIGARH,(PUNJAB TODAY NEWS CA):- ਪੰਜਾਬ ਸਰਕਾਰ (Government of Punjab) ਵਲੋਂ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਨਾਉਣ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਵੀ ਕੇਂਦਰ ਨੂੰ ਅਪੀਲ ਕੀਤੀ ਹੈ,ਕਿ ਪੰਜਾਬ ਵਿਧਾਨ ਸਭਾ (Punjab Vidhan Sabha) ਲਈ ਵੀ ਚੰਡੀਗੜ੍ਹ ਵਿਚ ਜ਼ਮੀਨ ਦਿਤੀ ਜਾਵੇ।
ਇਸ ਬਾਬਤ ਉਨ੍ਹਾਂ ਟਵੀਟ ਕਰਦਿਆਂ ਲਿਖਿਆ ”ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ‘ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕੀਤੀ ਜਾਵੇ,ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਨੂੰ ਵੱਖ-ਵੱਖ ਕੀਤਾ ਜਾਵੇ,ਇਸ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ (Central Government Chandigarh) ਵਿੱਚ ਜ਼ਮੀਨ ਮੁਹੱਈਆ ਕਰਵਾਏ।”
ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ
”ਹਰਿਆਣਾ ਲਈ ਵੱਖਰੀ ਵਿਧਾਨ ਸਭਾ (Vidhan Sabha) ਬਣਾਏ ਜਾਣ ਦੇ ਫ਼ੈਸਲੇ ਦਾ ਮੈਂ ਸਵਾਗਤ ਕਰਦਾ ਹਾਂ,ਹਰਿਆਣਾ ਲਈ ਵਿਧਾਨ ਸਭਾ (Vidhan Sabha) ਦਾ ਨਿਰਮਾਣ ਚੰਡੀਗੜ੍ਹ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ,ਚੰਡੀਗੜ੍ਹ (Chandigarh) ’ਤੇ ਪੰਜਾਬ ਦਾ ਹੱਕ ਹੈ ਅਤੇ ਇਹ ਪੰਜਾਬ ਨੂੰ ਸੌਂਪਿਆ ਜਾਣਾ ਚਾਹੀਦਾ ਹੈ।”