LUDHIANA,(PUNJAB TODAY NEWS CA):- ਜਬਰ ਜਨਾਹ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ (People’s Justice Party) ਦੇ ਮੁਖੀ ਤੇ ਸਾਬਕਾ MLA ਸਿਮਰਜੀਤ ਸਿੰਘ ਬੈਂਸ (Former MLA Simarjit Singh Bains) ਨੇ ਲੁਧਿਆਣਾ ਕੋਰਟ (Ludhiana Court) ਵਿਚ ਆਤਮ ਸਮਰਪਣ ਕਰ ਦਿੱਤਾ ਹੈ,ਸੂਤਰਾਂ ਮੁਤਾਬਕ ਅਦਾਲਤ ਵਿਚ ਪੇਸ਼ ਹੋਣ ਸਮੇਂ ਉਨ੍ਹਾਂ ਨਾਲ ਕੁਝ ਸਾਥੀ ਵੀ ਮੌਜੂਦ ਸਨ,ਸਾਬਕਾ ਵਿਧਾਇਕ ਅਦਾਲਤ ਅੰਦਰ ਬੈਠੇ ਹੋਏ ਹਨ ਤੇ ਅਦਾਲਤੀ ਕਾਰਵਾਈ ਚੱਲ ਰਹੀ ਹੈ।
ਦੱਸ ਦੇਈਏ ਕਿ ਬਹੁਤ ਗੁਪਤ ਤਰੀਕੇ ਨਾਲ ਅਦਾਲਤ ਵਿੱਚ ਪਹੁੰਚ ਕੇ ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਹਰਸਿਮਰਨਜੀਤ ਕੌਰ ਜੱਜ ਦੀ ਅਦਾਲਤ ਵਿਚ ਬੈਂਸ (Simarjit Singh Bains) ਨੇ ਆਪਣੇ ਆਪ ਨੂੰ ਸਰੰਡਰ ਕੀਤਾ ਹੈ,ਸਾਬਕਾ MLA ਸਿਮਰਜੀਤ ਸਿੰਘ ਬੈਂਸ (Former MLA Simarjit Singh Bains) ਸਮੇਤ ਕਈ ਮੁਲਜ਼ਮਾਂ ਨੂੰ ਜਬਰ ਜਨਾਹ ਦੇ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਗਿਆ ਸੀ,ਬੈਂਸ ਦੇ ਭਰਾ ਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਇਕ ਫੇਸਬੁੱਕ ਪੋਸਟ (Facebook Post) ਵੀ ਸ਼ੇਅਰ ਕੀਤਾ ਹੈ,ਜਿਸ ਵਿਚ ਉਨ੍ਹਾਂ ਨੇ ਲਿਖਿਆ-“ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਣੇ ਹਾਂ,ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ,ਅੱਜ ਕੋਰਟ ਦੇ ਹੁਕਮਾਂ ਤਹਿਤ ਸਰਦਾਰ ਸਿਮਰਜੀਤ ਸਿੰਘ ਬੈਂਸ (Simarjit Singh Bains) ਵੱਲੋਂ ਲੁਧਿਆਣਾ ਕੋਰਟ (Ludhiana Court) ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ,ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ ……. ਲੋਕ ਇਨਸਾਫ਼ ਪਾਰਟੀ।”
