CHANDIGARH,(PUNJAB TODAY NEWS CA):- ਪੰਜਾਬ ਵਿਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ (600 Units Free Power Scheme) ਵਿਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ,ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ (General Category) ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) (BPL)ਆਉਂਦੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ!ਦੂਜੇ ਪਾਸੇ, SC,BC ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ (Freedom Fighter Families) ਨੂੰ ਹਰ ਬਿੱਲ ‘ਤੇ 600 ਯੂਨਿਟ ਬਿਜਲੀ ਮੁਫ਼ਤ (600 Units Free Power Scheme) ਮਿਲੇਗੀ,ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ (Department of Power) ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ।
ਆਮ ਆਦਮੀ ਪਾਰਟੀ (Aam Aadmi Party) ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ (300 Units Free Electricity) ਹਰ ਘਰ ਨੂੰ ਦੇਵੇਗੀ,ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ,ਹਾਲਾਂਕਿ ਇਸ ‘ਚ ਕੁਝ ਬਦਲਾਅ ਕੀਤੇ ਗਏ ਹਨ,ਪੰਜਾਬ ‘ਚ 2 ਮਹੀਨਿਆਂ ‘ਚ ਬਿੱਲ ਬਣ ਜਾਂਦਾ ਹੈ,ਇਸ ਲਈ ਹਰ ਬਿੱਲ ‘ਚ 600 ਯੂਨਿਟ ਮੁਫਤ (600 Units Free) ਮਿਲਣਗੇ।
ਦਰਅਸਲ,ਇਸ ਤੋਂ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿਚ 1 ਕਿਲੋਵਾਟ ਕੁਨੈਕਸ਼ਨ (1 kW Connection) ਵਾਲੇ ਹਰੇਕ ਵਰਗ ਲਈ 600 ਯੂਨਿਟ ਬਿਜਲੀ (600 Units of Electricity) ਪੂਰੀ ਤਰ੍ਹਾਂ ਮੁਫ਼ਤ ਹੋਵੇਗੀ,ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ,ਜੇਕਰ ਕੁਨੈਕਸ਼ਨ ਇੱਕ ਕਿਲੋਵਾਟ (Connection One kilowatt) ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ (600 Units) ਤੋਂ ਵੱਧ ਦਾ ਖਰਚ ਆਉਂਦਾ ਹੈ,ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ,ਇਸ ਵਿੱਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ।
ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ਵਿਚ ਅਨੁਸੂਚਿਤ ਜਾਤੀ (ਐਸ.ਸੀ.),ਪਛੜੀ ਸ਼੍ਰੇਣੀ (ਬੀ.ਸੀ.) (Scheduled Castes (SC),Backward Classes (BC)) ਅਤੇ ਸੁਤੰਤਰਤਾ ਸੈਨਾਨੀਆਂ (Freedom Fighters) ਨੂੰ ਲਾਭ ਮਿਲੇਗਾ,ਉਨ੍ਹਾਂ ਦਾ ਕੁਨੈਕਸ਼ਨ (Connection) ਕਿੰਨਾ ਵੀ ਕਿਲੋਵਾਟ ਦਾ ਹੋਵੇ,ਉਨ੍ਹਾਂ ਨੂੰ ਹਰ ਹਾਲਤ ਵਿਚ 600 ਯੂਨਿਟ ਬਿਜਲੀ ਮੁਫ਼ਤ (600 Units Power Free) ਮਿਲੇਗੀ,ਉਨ੍ਹਾਂ ਨੂੰ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।