CHANDIGARH,(PUNJAB TODAY NEWS CA):- ਪੰਜਾਬ ਦੇ ਕਈ ਸ਼ਹਿਰਾਂ ‘ਚ ਬੁੱਧਵਾਰ ਸਵੇਰੇ ਹੋਈ ਬਾਰਿਸ਼ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ,ਮੌਸਮ ਵਿਭਾਗ (Department of Meteorology) ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ (Punjab and Haryana) ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ,ਪੰਜਾਬ ਦੇ 12 ਜ਼ਿਲ੍ਹਿਆਂ ਅਤੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਨੇ ਬੁੱਧਵਾਰ ਨੂੰ ਪੰਜਾਬ ਦੇ ਮਾਝੇ ਅਧੀਨ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਮੀਂਹ ਦੀ ਚਿਤਾਵਨੀ ਹੈ,ਦੂਜੇ ਪਾਸੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹਰਿਆਣਾ ਦੇ ਜਿਨ੍ਹਾਂ 11 ਜ਼ਿਲ੍ਹਿਆਂ ਨੂੰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਂਦ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ,ਮੌਸਮ ਵਿਭਾਗ (Department of Meteorology) ਵੱਲੋਂ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।