NEW DELHI,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Hon) ਨੂੰ ਬੁੱਧਵਾਰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ (Apollo Hospital,Delhi) ਵਿੱਚ ਦਾਖਲ ਕਰਵਾਇਆ ਗਿਆ ਹੈ,ਦੱਸਿਆ ਗਿਆ ਹੈ ਕਿ ਦੇਰ ਸ਼ਾਮ ਉਨ੍ਹਾਂ ਦੇ ਪੇਟ ‘ਚ ਦਰਦ ਹੋਣ ਲੱਗਾ,ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ,ਫਿਲਹਾਲ ਇਸ ਨੂੰ ਮੁੱਖ ਮੰਤਰੀ ਦੀ ਟੀਮ ਵੱਲੋਂ ਰੂਟੀਨ ਚੈਕਅੱਪ (Routine Checkup) ਦੱਸਿਆ ਜਾ ਰਿਹਾ ਹੈ,ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।