AMBALE,(PUNJAB TODAY NEWS CA):- ਹਰਿਆਣਾ (Haryana) ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib JI) ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ,ਅੰਬਾਲੇ ਦੇ ਪਿੰਡ ਬਬਿਆਲ (Village Babial of Ambale) ਵਿੱਚ ਇਹ ਬੇਅਦਬੀ ਕੀਤੀ ਗਈ ਹੈ,ਜਿਸ ਨਾਲ ਸੰਗਤਾਂ ਵਿੱਚ ਭਾਰੀ ਰੋਸ ਹੈ,ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ,ਜਿਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ,ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿੱਖ ਜਥੇਬੰਦੀਆਂ ਵੀ ਮੌਕੇ ‘ਤੇ ਪਹੁੰਚੀਆਂ।
ਬੇਅਦਬੀ ਗੁਰਦੁਆਰਾ ਸਾਹਿਬ ਦੇ ਅੰਦਰ ਹੋਈ ਹੈ,ਮਿਲੀ ਜਾਣਕਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib JI) ਦੇ ਅੰਗ ਪਾੜੇ ਹੋਏ ਮਿਲੇ,ਉਥੇ ਪਹੁੰਚੀ ਸੰਗਤ ਨੇ ਦੱਸਿਆ ਕਿ ਜਦੋਂ ਸਵੇਰੇ ਉਹ ਮੱਥਾ ਟੇਕਣ ਆਏ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib JI) ਦੀ ਬੇਦਅਦਬੀ ਹੋ ਚੁੱਕੀ ਸੀ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib JI) ਸਿੱਖਾਂ ਲਈ ਸਰਬਉੱਚ ਹਨ,ਜਿਨ੍ਹਾਂ ਪ੍ਰਤੀ ਹਰ ਸਿੱਖ ਦੇ ਮਨ ਵਿਚ ਸ਼ਰਧਾ ਤੇ ਸਤਿਕਾਰ ਹੈ,ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ,ਕੁਝ ਨੀਵੀਂ ਮਾਨਸਿਕਤਾ ਵਾਲੀਆਂ ਤਾਕਤਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ।