spot_img
Friday, April 26, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਐਨ.ਆਰ.ਆਈ.ਜ਼ਿਲ੍ਹੇ ਦੇ ਪਿੰਡ ਖਾਈ ਤੋਂ ਸਟੱਡੀ ਵੀਜ਼ਾ ਉਤੇ ਕੈਨੇਡਾ ਗਈ ਜਸਪ੍ਰੀਤ ਕੌਰ...

ਜ਼ਿਲ੍ਹੇ ਦੇ ਪਿੰਡ ਖਾਈ ਤੋਂ ਸਟੱਡੀ ਵੀਜ਼ਾ ਉਤੇ ਕੈਨੇਡਾ ਗਈ ਜਸਪ੍ਰੀਤ ਕੌਰ ਨੇ ਬੀਤੀ ਰਾਤ ਤਿੰਨ ਵਜੇ ਖ਼ੁਦਕੁਸ਼ੀ ਕਰ ਲਈ,ਜਸਪ੍ਰੀਤ ਕੌਰ ਬਰੈਂਪਟਨ ਵਿੱਚ ਰਹਿ ਰਹੀ ਸੀ

PUNJAB TODAY NEWS CA:-

MOGA,(PUNJAB TODAY NEWS CA):-  ਜ਼ਿਲ੍ਹੇ ਦੇ ਪਿੰਡ ਖਾਈ ਤੋਂ ਸਟੱਡੀ ਵੀਜ਼ਾ (Study Visa) ਉਤੇ ਕੈਨੇਡਾ ਗਈ ਜਸਪ੍ਰੀਤ ਕੌਰ ਨੇ ਬੀਤੀ ਰਾਤ ਤਿੰਨ ਵਜੇ ਖ਼ੁਦਕੁਸ਼ੀ ਕਰ ਲਈ,ਜਸਪ੍ਰੀਤ ਕੌਰ ਬਰੈਂਪਟਨ (Brampton) ਵਿੱਚ ਰਹਿ ਰਹੀ ਸੀ,ਕੈਨੇਡਾ ਪੁਲਿਸ (Canada Police) ਨੇ ਜਸਪ੍ਰੀਤ ਕੌਰ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ,ਮੋਗਾ ਦੇ ਪਿੰਡ ਖਾਈ ਤੋਂ ਸਟੱਡੀ ਵੀਜ਼ਾ (Study Visa) ਤੇ ਕੈਨੇਡਾ (Canada) ਆਈ ਬਰੈਂਪਟਨ (Brampton) ਵਾਸੀ ਜਸਪ੍ਰੀਤ ਕੌਰ ਨੇ ਬੀਤੀ ਰਾਤ ਤਿੰਨ ਵਜੇ ਸਹੁਰਿਆਂ ਦੇ ਦਬਾਅ ਦੇ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਪੁਲਿਸ (Police) ਨੇ ਜਸਪ੍ਰੀਤ ਕੌਰ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ,ਜਸਪ੍ਰੀਤ 4 ਦਸੰਬਰ 2019 ਨੂੰ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ,ਜਸਪ੍ਰੀਤ ਆਈਲੈਟਸ (IELTS) ਕਰ ਕੇ ਕੈਨੇਡਾ ਗਈ ਸੀ ਤੇ ਇਸ ਦੌਰਾਨ ਉਸਨੇ ਪਿੰਡ ਸੋਹੀਆਂ ਵਾਸੀ ਆਪਣੇ ਪਤੀ ਗੁਰਮੀਤ ਸਿੰਘ ਨੂੰ ਕੈਨੇਡਾ (Canada) ਬੁਲਾਉਣ ਲਈ ਵੀ 3 ਵਾਰ ਸਪੋਂਸਰਸ਼ਿਪ (Sponsorship) ਭੇਜੀ ਪਰ ਗੁਰਮੀਤ ਸਿੰਘ ਨੂੰ ਵੀਜ਼ਾ ਨਹੀਂ ਮਿਲ ਰਿਹਾ ਸੀ,ਗੁਰਮੀਤ ਸਿੰਘ ਨੂੰ ਵੀਜ਼ਾ ਨਾ ਮਿਲਣ ਕਾਰਨ ਉਸਦੇ ਪਰਿਵਾਰਕ ਮੈਂਬਰ ਲਗਾਤਾਰ ਜਸਪ੍ਰੀਤ ਕੌਰ ਉਤੇ ਦਬਾਅ ਬਣਾ ਰਹੇ ਸਨ।

ਜਸਜਸਪ੍ਰੀਤ ਕੌਰ ਦੀ ਮਾਤਾ ਕੁਲਵਿੰਦਰ ਕੌਰ ਨੇ ਜਸਪ੍ਰੀਤ ਕੌਰ ਦੇ ਸਹੁਰੇ ਪਰਿਵਾਰ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ 35 ਲੱਖ ਰੁਪਏ ਤੇ ਤਲਾਕ ਮੰਗਦੇ ਸਨ ਜਿਸ ਕਰ ਕੇ ਉਹ ਪਰੇਸ਼ਾਨ ਰਹਿੰਦੀ ਸੀ,ਜਦਕਿ ਜਸਪ੍ਰੀਤ ਕੌਰ ਆਪਣੇ ਪਤੀ ਨੂੰ ਤਲਾਕ ਨਹੀਂ ਦੇਣਾ ਚਾਹੁੰਦੀ ਸੀ,ਦੱਸਿਆ ਜਾ ਰਿਹਾ ਹੈ ਕਿ ਇਸੇ ਤੋਂ ਤੰਗ ਹੋ ਕੇ ਜਸਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ,ਪਿਛਲੇ ਕੁਝ ਸਮੇਂ ਦੌਰਾਨ ਕੈਨੇਡਾ (Canada) ‘ਚ ਪੜ੍ਹਾਈ ਲਈ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ।

ਤੇ ਖ਼ੁਦਕੁਸ਼ੀ ਵਰਗਾ ਭਿਆਨਕ ਕਦਮ ਚੁੱਕਣ ਵਾਲੇ ਵਿਦਿਆਰਥੀਆਂ ‘ਚੋਂ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ,ਕੈਨੇਡਾ (Canada) ਦੀ ਪਬਲਿਕ ਹੈਲਥ ਏਜੰਸੀ (Public Health Agency) ਦੇ ਅੰਕੜਿਆਂ ਮੁਤਾਬਿਕ ਆਤਮ ਹੱਤਿਆ ਕਰਨ ਵਾਲਿਆਂ ਦੀ ਉਮਰ 29 ਸਾਲ ਤੋਂ ਹੇਠਾਂ ਹੁੰਦੀ ਹੈ,ਇਸ ਕਾਰਨ ਹੀ ਪੰਜਾਬ ਵਿਚ ਮਾਪੇ ਕੈਨੇਡਾ ਪੜ੍ਹਾਈ (Study In Canada) ਲਈ ਆਉਣ ਵਾਲੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਰਹਿੰਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments