NEW DELHI,(PUNJAB TODAY NEWS CA):- ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ (President Draupadi Murmu) ਅੱਜ ਸੋਮਵਾਰ ਨੂੰ ਦੇਸ਼ ਦੇ ਸਰਵਉੱਚ ਸੰਵਿਧਾਨਕ (Supreme Constitutional) ਅਹੁਦੇ ਦੀ ਸਹੁੰ ਚੁੱਕੇਗੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿਤੀ ਜਾਵੇਗੀ,ਕੇਂਦਰੀ ਗ੍ਰਹਿ ਮੰਤਰਾਲਾ (Union Ministry of Home Affairs) ਨੇ ਕਿਹਾ ਕਿ ਸਮਾਰੋਹ ਸੋਮਵਾਰ ਸਵੇਰੇ ਕਰੀਬ ਸਵਾ 10 ਵਜੇ ਸੰਸਦ ਦੇ ਕੇਂਦਰੀ ਹਾਲ ’ਚ ਹੋਵੇਗਾ,ਜਿਥੇ ਚੀਫ਼ ਜਸਟਿਸ ਐਨ. ਵੀ. ਰਮੰਨਾ (Chief Justice N. Also Ramanna) ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁਕਾਉਣਗੇ,ਗ੍ਰਹਿ ਮੰਤਰਾਲਾ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿਤੀ ਜਾਵੇਗੀ,ਇਸ ਤੋਂ ਬਾਅਦ ਰਾਸ਼ਟਰਪਤੀ ਦਾ ਸੰਬੋਧਨ ਹੋਵੇਗਾ।