Gurdaspur,(PUNJAB TODAY NEWS CA):- ਸਿੱਧੂ ਮੂਸੇਵਾਲਾ ਹੱਤਿਆਕਾਂਡ (Sidhu Moosewala Murder Case) ਵਿਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਤੁਹਾਨੂੰ ਦੱਸ ਦੇਈਏ ਕਿ 29 ਜਨਵਰੀ 2022 ਨੂੰ ਭਾਰਤ ਪਾਕਿਸਤਾਨ ਸੀਮਾ (India Pakistan Border) ਤੇ ਤਾਇਨਾਤ ਬੀਐਸਐਫ (BSF) ਦੇ ਜਵਾਨਾਂ ਉਪਰ ਪਾਕਿਸਤਾਨ ਦੀ ਤਰਫੋਂ ਫਾਇਰਿੰਗ (Firing) ਹੋਈ ਸੀ ਅਤੇ ਇਕ ਬੀਐਸਐਫ ਜਵਾਨ (BSF Jawans) ਜ਼ਖਮੀ ਹੋਇਆ ਸੀ।
ਇਸ ਮਾਮਲੇ ਵਿਚ ਪੁਲਿਸ ਨੇ ਉਸ ਸਮੇਂ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਟਲ ਬਰਾਮਦ ਕੀਤੇ ਸਨ,ਇਸ ਮਾਮਲੇ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਵੀ ਨਾਮਜ਼ਦ ਕੀਤਾ ਗਿਆ ਹੈ,ਅਤੇ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ,ਜ਼ਿਕਰਯੋਗ ਹੈ ਕਿ 21 ਜੁਲਾਈ ਨੂੰ ਮਾਣਯੋਗ ਅਦਾਲਤ ਨੇ ਕਲਾਨੌਰ ਪੁਲਸ (Kalnaur Police) ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ।
ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿੱਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ ਅਤੇ ਕਲਾਨੌਰ ਪੁਲਿਸ (Kalnaur Police) ਨੇ ਕਿਹਾ ਕਿ ਇਸ ਦੇ ਕੋਲੋਂ ਅਜੇ ਵੀ ਪੁੱਛ ਗਿੱਛ ਕਰਨੀ ਬਾਕੀ ਹੈ,ਜਿਸ ਲਈ ਮਾਣਯੋਗ ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਿਸ (Kalnaur Police) ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ।