CHANDIGARH,(PUNJAB TODAY NEWS CA):- Punjab Weather News: ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ,ਇਸ ਵਿਚਾਲੇ Punjab,Chandigarh ਅਤੇ Haryana ਵਿੱਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ (Monsoon Reactivated) ਹੋ ਜਾਵੇਗਾ ਅਤੇ ਆਉਣ ਵਾਲੇ ਪੰਜ ਦਿਨ ਮੀਂਹ ਪਵੇਗਾ,ਇਸ ਦੇ ਮੱਦੇਨਜ਼ਰ ਮੌਸਮ ਵਿਭਾਗ (Department of Meteorology) ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (Yellow Alert) ਜਾਰੀ ਕਰਦਿਆਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ,ਮੰਗਲਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ,ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ (Meteorological Center Chandigarh) ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਬਾਰਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ,ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਦੇ Pathankot, Gurdaspur, Amritsar and Tarn Taran, Doaba’s Jalandhar, Kapurthala, Hoshiarpur ਅਤੇ Nawanshahr ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਜਦੋਂ ਕਿ ਪੂਰਬੀ ਮਾਲਵੇ ਵਿੱਚ Ludhiana, Fatehgarh Sahib, Rupnagar, Patiala ਅਤੇ SAS Nagar ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ,ਮੌਸਮ ਵਿਭਾਗ (Department of Meteorology) ਨੇ ਕਿਹਾ ਹੈ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ,ਅਜਿਹੇ ‘ਚ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ‘ਚ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ,ਇਸ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹੋ,ਦੂਜੇ ਪਾਸੇ ਪਠਾਨਕੋਟ ਵਿੱਚ ਸੋਮਵਾਰ ਨੂੰ 38.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।