PATIALA,(PUNJAB TODAY NEWS CA):- Rail Roko Andolan: ਸੰਯੁਕਤ ਕਿਸਾਨ ਮੋਰਚੇ (United Farmers Front) (SKM) ਵੱਲੋਂ ਐਮਐੱਸਪੀ (MSP) ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਮੋਰਚੇ (Delhi Front) ਦੀਆਂ ਲਟਕਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਐਤਵਾਰ 31 ਜੁਲਾਈ ਨੂੰ 4 ਘੰਟੇ ਦਾ ਰੇਲ ਰੋਕੋ ਪ੍ਰੋਗਰਾਮ (Train Stop Program) ਕੀਤਾ ਜਾਵੇਗਾ,ਇਹ ਰੇਲ ਰੋਕੋ ਪ੍ਰੋਗਰਾਮ (Train Stop Program) ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ।
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Indian Farmers Union Collections) ਵੱਲੋਂ ਰੇਲ ਮਾਰਗ ਜਾਮ (Railroad Jam) ਕਰਨ ਦੇ ਨਾਲ ਨਾਲ ਟੋਲ ਪਲਾਜ਼ਿਆਂ (Toll Plazas) ‘ਤੇ ਵੀ ਸੜਕਾਂ ਜਾਮ ਕੀਤੀਆਂ ਜਾਣਗੀਆਂ ਪਰ ਸ਼ਹੀਦ ਊਧਮ ਸਿੰਘ (Shaheed Udham Singh) ਦੀ ਬਰਸੀ ‘ਤੇ ਜਾਣ ਵਾਲੀਆਂ ਅਤੇ ਐਮਰਜੈਂਸੀ ‘ਚ ਫਸੇ ਲੋਕਾਂ ਨੂੰ ਜਾਮ ਤੋਂ ਛੋਟ ਦਿੱਤੀ ਜਾਵੇਗੀ।
ਬੀਤੇ ਦਿਨੀ ਸੰਯੁਕਤ ਕਿਸਾਨ ਮੋਰਚਾ (United Farmers Front) ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ (Punjab Kisan Union) ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ (Ruldu Singh Mansa) ਨੇ ਦੱਸਿਆ ਕਿ ਚੱਕਾ ਜਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਮੌਜੂਦਾ ਕਿਸਾਨੀ ਮੰਗਾਂ ਅਤੇ ਦਿੱਲੀ ਕਿਸਾਨ ਅੰਦੋਲਨ ਮੁਲਤਵੀ (Delhi Farmers Movement Postponed) ਕਰਨ ਉਪਰੰਤ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਜਿੱਥੇ ਦੇਸ਼ ਦੇ ਹੋਰ ਸੂਬਿਆਂ ਅੰਦਰ ਸੜਕੀ ਆਵਾਜਾਈ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ,ਉਥੇ ਪੰਜਾਬ ਅੰਦਰ ‘ਰੇਲਵੇ ਟਰੈਕ’ (‘Railway Track’) ਰੋਕੇ ਜਾਣਗੇ,ਉਨ੍ਹਾਂ ਦੱਸਿਆ ਕਿ ਜਾਮ ਦੌਰਾਨ ‘ਊਧਮ ਸਿੰਘ ਦਾ ਸ਼ਹੀਦੀ ਦਿਹਾੜਾ’ (‘Udham Singh’s Martyrdom Day’) ਵੀ ਮਨਾਇਆ ਜਾਵੇਗਾ।