SURREY,(PUNJAB TODAY NEWS CA):- ਸ਼ਨਿੱਚਰਵਾਰ ਦੁਪਹਿਰ ਨੂੰ ਦੱਖਣੀ ਸਰ੍ਹੀ (Surey) ਵਿੱਚ ਚੱਲੀ ਗੋਲੀ ਕਾਰਨ ਦੋ ਵਿਅਕਤੀ ਮਾਰੇ ਗਏ ਤੇ ਇੱਕ ਹੋਰ ਹਸਪਤਾਲ ਵਿੱਚ ਜਿ਼ੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ,ਸਰ੍ਹੀ ਆਰਸੀਐਮਪੀ (Surrey RCMP) ਵੱਲੋਂ ਜਾਰੀ ਕੀਤੇ ਬਿਆਨ ਅਨੁਸਾਰ ਉਨ੍ਹਾਂ ਨੂੰ ਸ਼ੂਟਿੰਗ (Shooting) ਦੀ ਰਿਪੋਰਟ ਦੇ ਕੇ ਦੁਪਹਿਰ 2:45 ਉੱਤੇ 20 ਐਵਨਿਊ ਤੇ 146 ਸਟਰੀਟ ਦੇ ਨੇੜਲੇ ਇਲਾਕੇ ਵਿੱਚ ਸੱਦਿਆ ਗਿਆ,ਪੁਲਿਸ (Police) ਨੇ ਦੱਸਿਆ ਕਿ ਮੌਕੇ ਉੱਤੇ ਉਨ੍ਹਾਂ ਨੂੰ ਤਿੰਨ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲੇ।
ਇੱਕ ਵਿਅਕਤੀ ਦੀ ਤਾਂ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਦੋ ਹੋਰਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ,ਐਤਵਾਰ ਸਵੇਰੇ ਜਾਰੀ ਕੀਤੇ ਬਿਆਨ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਲੋਅਰ ਮੇਨਲੈਂਡਜ਼ ਇੰਟੇਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (Lower Mainlands Integrated Homicide Investigation Team) ਨੇ ਦੱਸਿਆ ਕਿ ਦੂਜੇ ਜ਼ਖ਼ਮੀ ਵਿਅਕਤੀ ਦੀ ਹਸਪਤਾਲ (Hospital) ਪਹੁੰਚਣ ਉੱਤੇ ਮੌਤ ਹੋ ਗਈ,ਤੀਜਾ ਵਿਅਕਤੀ ਅਜੇ ਵੀ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਜੇਰੇ ਇਲਾਜ ਹੈ,ਇਸ ਸਮੇਂ ਪੁਲਿਸ (Police) ਤਿੰਨਾਂ ਵਿਅਕਤੀਆਂ ਦੀ ਪਛਾਣ ਦੀ ਪੁਸ਼ਟੀ ਕਰਨ ਉੱਤੇ ਕੰਮ ਕਰ ਰਹੀ ਹੈ।