
CHANDIGARH,(PUNJAB TODAY NEWS CA):– ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਤਹਿਤ 16 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਬਾਅਦ ਪੀਜੀਆਈ (PGI) ਨੇ ਸੂਬੇ ਦੇ ਮਰੀਜ਼ਾਂ ਦਾ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਹੈ,ਸੂਬਾ ਸਰਕਾਰ ਦੇ ਅਫ਼ਸਰਾਂ ਦੀ ਅਣਗਹਿਲੀ ਕਰਕੇ ਹੁਣ ਇਸ ਸਕੀਮ ਤਹਿਤ ਪੰਜਾਬ ਦਾ ਕੋਈ ਵੀ ਵਾਸੀ ਚੰਡੀਗੜ੍ਹ ਦੇ ਪੀ.ਜੀ.ਆਈ (PGI) ‘ਚ ਨਕਦੀ ਰਹਿਤ ਇਲਾਜ ਨਹੀਂ ਕਰ ਸਕਦਾ ਹੈ।
ਆਯੂਸ਼ਮਾਨ ਭਾਰਤ (Yushman India)- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Chief Minister Health Insurance Scheme) 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ ਸੀ,ਇਹ ਸਕੀਮ ਵਿੱਤੀ ਸੁਰੱਖਿਆ ਪ੍ਰਦਾਨ ਕਰ ਕੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ,ਇਹ ਇੱਕ ਹੱਕ ਅਧਾਰਤ ਸਿਹਤ ਬੀਮਾ ਕਵਰ ਹੈ ਜਿਸ ਵਿਚ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ, ਪ੍ਰਤੀ ਸਾਲ ਮੁਹਈਆ ਕਰਵਾਇਆ ਜਾਂਦਾ ਹੈ,ਇਸ ਸਕੀਮ ਤਹਿਤ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ (Private Hospitals) ਵਿੱਚ ਵੀ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਉਪਲਬਧ ਹੈ।