CHANDIGARH,(PUNJAB TODAY NEWS CA):- Lumpy Skin Disease In Punjab: ਪੰਜਾਬ ਦੇ ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Dairy Development Minister Laljit Singh Bhullar) ਵੱਲੋਂ ਪਸ਼ੂਆਂ ਨੂੰ ਹੋ ਰਹੀ ਲੰਪੀ ਸਕਿੱਨ ਬੀਮਾਰੀ (Lumpy Skin Disease) ਦੀ ਤੁਰੰਤ ਰੋਕਥਾਮ ਲਈ ਮੁੱਖ ਦਫ਼ਤਰ ਵਿਖੇ ਤੈਨਾਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਆਦਾ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਆਰਜ਼ੀ ਤੌਰ ‘ਤੇ ਤੈਨਾਤ ਕੀਤਾ ਗਿਆ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ (Cabinet Minister) ਨੇ ਦੱਸਿਆ ਕਿ ਬੀਮਾਰੀ ਵਧਣ ਅਤੇ ਅਮਲੇ ਦੀ ਘਾਟ ਦੇ ਸਨਮੁਖ ਪੰਜ ਜ਼ਿਲ੍ਹਿਆਂ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀ ਤੈਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਿੰਘ (Veterinary Officer Dr. Preeti Singh) ਦੀ ਆਰਜ਼ੀ ਡਿਊਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ,ਵੈਟਰਨਰੀ ਅਫ਼ਸਰ ਡਾ. ਕਰਨ ਗੋਇਲ ਦੀ ਡਿਊਟੀ ਫ਼ਾਜ਼ਿਲਕਾ, ਵੈਟਰਨਰੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਬਰਨਾਲਾ, ਵੈਟਰਨਰੀ ਅਫ਼ਸਰ ਡਾ. ਅਨਿਲ ਸੇਠੀ ਦੀ ਬਠਿੰਡਾ ਅਤੇ ਵੈਟਰਨਰੀ ਅਫ਼ਸਰ ਡਾ. ਪਰਮਪਾਲ ਸਿੰਘ ਦੀ ਡਿਊਟੀ ਸ੍ਰੀ ਮੁਕਤਸਰ ਸਾਹਿਬ (Duty Mr. Muktsar Sahib) ਵਿਖੇ ਲਾਈ ਗਈ ਹੈ,ਜੋ 31 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਰ ਸਥਿਤੀ ‘ਤੇ ਨਜ਼ਰ ਰੱਖਣਗੇ ਅਤੇ ਬੀਮਾਰੀ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕਰਨਗੇ।
ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਹਾਜ਼ਰ ਹੋਣ ਦੀ ਹਦਾਇਤ ਕੀਤੀ ਗਈ ਹੈ,ਕੈਬਨਿਟ ਮੰਤਰੀ ਨੇ ਇਸੇ ਤਰ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰਾਂ (Deputy Directors) ਨੂੰ ਲਿਖਤੀ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਅਧੀਨ ਸਮੂਹ ਪਸ਼ੂ ਸੰਸਥਾਵਾਂ ਸਣੇ ਖੇਤਰੀ ਦੌਰੇ ਤੇਜ਼ ਕਰਨ,ਅਧਿਕਾਰੀਆਂ ਨੂੰ ਦੌਰਿਆਂ ਮੌਕੇ ਕਵਰ ਕੀਤੇ ਗਏ ਪਿੰਡਾਂ,ਘਰਾਂ ਅਤੇ ਪ੍ਰਭਾਵਤ ਪਸ਼ੂਆਂ ਦੀ ਗਿਣਤੀ ਸਬੰਧੀ ਲਿਖਤੀ ਰਿਪੋਰਟ ਰੋਜ਼ਾਨਾ ਦੁਪਹਿਰ 3 ਵਜੇ ਤੱਕ ਮੁੱਖ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਹੈ,ਮੰਤਰੀ ਨੇ ਕਿਹਾ ਕਿ ਡਿਪਟੀ ਡਾਇਰੈਕਟਰ (Deputy Directors) ਅੱਧਾ ਸਮਾਂ ਆਪੋ-ਆਪਣੇ ਦਫ਼ਤਰ ਵਿਖੇ ਡਿਊਟੀ ਨਿਭਾਉਣਗੇ ਅਤੇ ਅੱਧਾ ਸਮਾਂ ਫ਼ੀਲਡ ਵਿੱਚ ਦੌਰਾ ਕਰਨਗੇ।