NEW DELHI,(PUNJAB TODAY NEWS CA):- ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Rajya Sabha member Vikramjit Singh Sahni) ਨੇ ਕਿਹਾ ਹੈ ਕਿ ਪੀਯੂ ਚੰਡੀਗੜ੍ਹ (PU Chandigarh) ਦਾ ਕੇਂਦਰੀਕਰਨ ਨਹੀਂ ਹੋਵੇਗਾ,ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ,ਪੰਜਾਬ ਯੂਨੀਵਰਸਿਟੀ ਪੰਜਾਬ (Punjab University Punjab) ਦੀ ਹੀ ਰਹੇਗੀ,ਟਵੀਟ ਵਿਚ ਉਨ੍ਹਾਂ ਲਿਖਿਆ ਕਿ ਮੈਂ ਸੰਸਦ ਵਿਚ ਪੰਜਾਬ ਯੂਨੀਵਰਿਸਟੀ (Punjab University) ਦਾ ਮੁੱਦਾ ਚੁੱਕਿਆ ਸੀ ਤੇ ਭਾਰਤ ਸਰਕਾਰ ਨੇ ਭਰੋਸਾ ਦਿਵਾਇਆ ਹੈ।
ਕਿ ਪੀਯੂ (PU) ਦੇ ਕੇਂਦਰੀਕਰਨ ਦਾ ਕੋਈ ਇਰਾਦਾ ਨਹੀਂ ਹੈ,ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਇਸ ਲਈ ਬਹੁਤ-ਬਹੁਤ ਮੁਬਾਰਕਾਂ,ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਇਸ ਖਿਲਾਫ ਮਤਾ ਲਿਆਂਦਾ ਸੀ,ਜ਼ਿਕਰਯੋਗ ਹੈ ਕਿ ਸੀ.ਐੱਮ. ਮਾਨ (CM Mann) ਨੇ ਇਸ ਦੇ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ (Union Education Minister Dharmendra) ਪ੍ਰਧਾਨ ਦਖਲ ਦੇਣ ਦੀ ਅਪੀਲ ਕੀਤੀ ਸੀ,ਤਾਂ ਜੋ ਅਜਿਹਾ ਹੋਣ ਤੋਂ ਰੋਕਿਆ ਜਾ ਸਕੇ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੋਹਾਂ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਅਜਿਹਾ ਫੈਸਲਾ ਕਦੇ ਵੀ ਮਨਜ਼ੂਰ ਨਹੀਂ ਹੋਵੇਗਾ।