CHANDIGARH,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ‘ਤੇ ਹਨ,ਉਹ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ (Governing Council) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ,ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ,ਇਸ ਦੌਰਾਨ ਭਗਵੰਤ ਮਾਨ ਪ੍ਰਧਾਨ ਮੰਤਰੀ ਕੋਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਕਮੇਟੀ (Support Price (MSP) Committee) ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਕੀਤੇ ਜਾਣ ਦਾ ਮੁੱਦਾ ਉਠਾਉਣਗੇ,ਇਸ ਤੋਂ ਇਲਾਵਾ ਜੀਐਸਟੀ (GST) ਮੁਆਵਜ਼ੇ ਦੀ ਰਕਮ ਦਾ ਮੁੱਦਾ ਵੀ ਮੁੱਖ ਮੰਤਰੀ ਵੱਲੋਂ ਉਠਾਇਆ ਜਾਵੇਗਾ,ਪੰਜਾਬ ਸਰਕਾਰ (Punjab Govt) ਨੂੰ ਇਸ ਸਾਲ ਮੁਆਵਜ਼ੇ ਵਜੋਂ 16 ਹਜ਼ਾਰ ਕਰੋੜ ਰੁਪਏ ਮਿਲਣੇ ਸਨ,ਪਰ ਜੁਲਾਈ ਤੋਂ ਰੁਕ ਗਏ ਹਨ,ਪੰਜਾਬ ਨੂੰ ਸਿਰਫ਼ 4 ਹਜ਼ਾਰ ਕਰੋੜ ਰੁਪਏ ਮਿਲੇ ਹਨ,ਜਿਸ ਨਾਲ ਵਿੱਤੀ ਸੰਕਟ ਪੈਦਾ ਹੋ ਰਿਹਾ ਹੈ।